ਗੈਰ-ਕਾਨੂੰਨੀ ਤਰੀਕੇ ਨਾਲ US 'ਚ ਦਾਖ਼ਲ ਹੋਏ ਭਾਰਤੀ ਨਾਗਰਿਕ ਦੀ ਮੌਤ, ਕੀਤਾ ਜਾਣਾ ਸੀ India ਡਿਪੋਰਟ

ਗੈਰ-ਕਾਨੂੰਨੀ ਤਰੀਕੇ ਨਾਲ US 'ਚ ਦਾਖ਼ਲ ਹੋਏ ਭਾਰਤੀ ਨਾਗਰਿਕ ਦੀ ਮੌਤ, ਕੀਤਾ ਜਾਣਾ ਸੀ India ਡਿਪੋਰਟ

ਵਾਸ਼ਿੰਗਟਨ- ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਆਏ ਇਕ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ। ਉਸ ਨੂੰ ਭਾਰਤ ਡਿਪੋਰਟ ਕੀਤਾ ਜਾਣਾ ਸੀ। ਸੰਘੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਯੂ.ਐੱਸ. ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈ.ਸੀ.ਈ.) ਵਿਭਾਗ ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਆਈ.ਸੀ.ਈ. ਨੇ ਕਿਹਾ ਕਿ ਸਿੰਘ ਦੀ 15 ਅਪ੍ਰੈਲ ਨੂੰ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ। ਭਾਰਤੀ ਨਾਗਰਿਕ ਸਿੰਘ ਪਹਿਲੀ ਵਾਰ 25 ਅਕਤੂਬਰ 1992 ਨੂੰ ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

Credit : www.jagbani.com

  • TODAY TOP NEWS