ਸਲਮਾਨ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ 'ਚ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਇਕ ਹੋਰ ਵਿਅਕਤੀ

ਸਲਮਾਨ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ 'ਚ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਇਕ ਹੋਰ ਵਿਅਕਤੀ

ਨਵੀਂ ਦਿੱਲੀ (ਬਿਊਰੋ) — ਮੁੰਬਈ 'ਚ ਬਾਲੀਵੁੱਡ ਅਭਿਨੇਤਾ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਹਰਿਆਣਾ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਰਿਪੋਰਟ ਮੁਤਾਬਕ, ਸ਼ੱਕੀ ਗ੍ਰਿਫ਼ਤਾਰ ਕੀਤੇ ਗਏ ਦੋ ਦੋਸ਼ੀਆਂ 'ਚੋਂ ਇਕ ਨਾਲ ਸਬੰਧਿਤ ਸੀ ਅਤੇ ਸਾਰੇ ਘਟਨਾ ਤੋਂ ਪਹਿਲਾਂ ਅਤੇ ਬਾਅਦ 'ਚ ਲਗਾਤਾਰ ਸੰਪਰਕ 'ਚ ਸਨ। ਅਧਿਕਾਰੀ ਨੇ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਹਿਰਾਸਤ 'ਚ ਲਿਆ ਗਿਆ ਸ਼ੱਕੀ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਤੋਂ ਨਿਰਦੇਸ਼ ਲੈ ਰਿਹਾ ਸੀ। ਅਨਮੋਲ ਬਿਸ਼ਨੋਈ ਨੇ ਇੱਕ ਸੋਸ਼ਲ ਮੀਡੀਆ ਪੋਸਟ 'ਚ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ। ਮੰਗਲਵਾਰ ਨੂੰ ਪੁਲਸ ਨੇ ਕਿਹਾ ਕਿ ਜਾਂਚ 'ਚ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਕੰਮ 'ਤੇ ਰੱਖਣ 'ਚ ਲਾਰੈਂਸ ਬਿਸ਼ਨੋਈ ਗੈਂਗ ਦੀ ਭੂਮਿਕਾ ਦਾ ਸੰਕੇਤ ਮਿਲਿਆ ਹੈ।

ਦੋ ਸ਼ੱਕੀਆਂ, 24 ਸਾਲਾ ਵਿੱਕੀ ਸਾਹਬ ਗੁਪਤਾ ਅਤੇ 21 ਸਾਲਾ ਸਾਗਰ ਸ੍ਰੀਜੋਗਿੰਦਰ ਪਾਲ ਨੂੰ ਮੰਗਲਵਾਰ ਤੜਕੇ ਗੁਜਰਾਤ ਦੇ ਭੁਜ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਬਿਹਾਰ ਦੇ ਰਹਿਣ ਵਾਲੇ ਸਨ ਅਤੇ ਹਿਰਾਸਤ 'ਚ ਲਏ ਗਏ ਸ਼ੱਕੀਆਂ ਨੂੰ ਆਪਣੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਸਨ ਅਤੇ ਇੰਟਰਨੈਟ ਦੀ ਵਰਤੋਂ ਕਰਕੇ ਕਾਲ ਕਰਦੇ ਸਨ। ਅਧਿਕਾਰੀ ਨੇ ਦੱਸਿਆ ਕਿ ਅਪਰਾਧ ਕਰਨ ਤੋਂ ਬਾਅਦ, ਪਾਲ ਅਤੇ ਗੁਪਤਾ ਮੁੰਬਈ ਤੋਂ ਭੁਜ ਲਈ ਰਵਾਨਾ ਹੋ ਗਏ ਸਨ, ਜਦੋਂ ਕਿ ਮੁਲਜ਼ਮਾਂ ਨੇ ਸੂਰਤ ਦੇ ਨੇੜੇ ਗੱਲਬਾਤ ਲਈ ਵਰਤ ਰਹੇ ਮੋਬਾਈਲ ਫੋਨ ਦਾ ਸਿਮ ਕਾਰਡ ਬਦਲ ਦਿੱਤਾ।

ਰਿਪੋਰਟ ਮੁਤਾਬਕ, ਗ੍ਰਿਫਤਾਰ ਦੋਸ਼ੀ ਪਾਲ ਅਤੇ ਗੁਪਤਾ ਨੂੰ ਸਲਮਾਨ ਦੇ ਘਰ ਗੋਲੀਆਂ ਚਲਾਉਣ ਲਈ ਕਰੀਬ 1 ਲੱਖ ਰੁਪਏ ਦਿੱਤੇ ਗਏ ਸਨ ਅਤੇ ਕੰਮ ਤੋਂ ਬਾਅਦ ਹੋਰ ਪੈਸੇ ਦੇਣ ਦਾ ਵਾਅਦਾ ਕੀਤਾ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS