ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ

ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ

ਤਰਨਤਾਰਨ- ਤਰਨਤਾਰਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਿਵਲ ਹਸਪਤਾਲ ਤਰਨਤਾਰਨ ਵਿਖੇ ਪੁਲਸ ਸੁਰੱਖਿਆ 'ਚ ਜ਼ੇਰੇ ਇਲਾਜ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਨਿਵਾਸੀ ਪਿੰਡ ਸੰਘਾ ਜ਼ਿਲ੍ਹਾ ਤਰਨ ਤਰਨ ਗੈਂਗਸਟਰ ਬੀਤੀ ਰਾਤ 2 ਵਜੇ ਫ਼ਰਾਰ ਹੋ ਗਿਆ ਹੈ। ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। 

ਜ਼ਿਕਰਯੋਗ ਹੈ ਕਿ ਇਸ ਗੈਂਗਸਟਰ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੀ ਪਿੰਡ ਢੋਟੀਆਂ ਵਿਖੇ ਸ਼ਾਖਾ ਨੂੰ ਲੁੱਟਣ ਦੌਰਾਨ ਇੱਕ ਪੁਲਸ ਕਰਮਚਾਰੀ ਨੂੰ ਗੋਲੀ ਮਾਰ ਦਿੱਤੀ ਗਈ ਸੀ। 
ਜਿਸ ਦੇ ਖ਼ਿਲਾਫ਼ ਕਈ ਵੱਖ-ਵੱਖ ਲੁੱਟਾਂ ਖੋਹਾਂ ਅਤੇ ਹੋਰ ਸੰਗੀਨ ਧਰਾਵਾਂ ਨਾਲ ਵੱਡੀ ਗਿਣਤੀ ਵਿੱਚ ਪਰਚੇ ਦਰਜ ਸਨ ਅਤੇ ਪੁਲਸ ਨੂੰ ਕਾਫ਼ੀ ਸਮੇਂ ਤੋਂ ਲੋੜੀਂਦਾ ਸੀ। ਦੱਸ ਦੇਈਏ ਪੁਲਸ ਵਲੋਂ ਬੀਤੇ ਕੁਝ ਮਹੀਨੇ ਪਹਿਲਾਂ ਰਾਜੂ ਸ਼ੂਟਰ ਨੂੰ ਗ੍ਰਿਫ਼ਤਾਰ ਕਰਨ ਸਮੇਂ ਕੀਤੇ ਗਏ ਐਨਕਾਊਂਟਰ ਦੌਰਾਨ ਉਸ ਦੀ ਲੱਤ 'ਚ ਗੋਲੀ ਵੱਜ ਗਈ ਸੀ ਜਿਸ ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS