ਮੁਕੇਰੀਆਂ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ, ਖਿਲਰੇ ਮਿਲੇ ਅੰਗ

ਮੁਕੇਰੀਆਂ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ, ਖਿਲਰੇ ਮਿਲੇ ਅੰਗ

ਮੁਕੇਰੀਆਂ- ਥਾਣਾ ਮੁਕੇਰੀਆਂ ਦੇ ਪਿੰਡ ਚੀਮਾ ਪੋਤਾ ਵਿਖੇ ਪਿੰਡ ਦੇ ਸ੍ਰੀ ਗੁਰੂ ਰਵਿਦਾਸ ਸਭਾ ਗੁਰਦੁਆਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਡੀ. ਐੱਸ. ਪੀ. ਮੁਕੇਰੀਆਂ ਵਿਪਨ ਕੁਮਾਰ ਅਤੇ ਐੱਸ. ਐੱਚ. ਓ. ਪ੍ਰਮੋਦ ਕੁਮਾਰ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਘਟਨਾਕ੍ਰਮ ਦਾ ਜਾਇਜ਼ਾ ਲਿਆ। ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਖਾਲਸਾ ਅਤੇ ਹੋਰ ਪਿੰਡ ਨਿਵਾਸੀ ਵੀ ਹਾਜ਼ਰ ਸਨ। 

PunjabKesari

ਇਸ ਮੌਕੇ ਸਤਿਕਾਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਉਨ੍ਹਾਂ ਗੁਰਦੁਆਰਾ ਦੇ ਪਾਠੀ ਹਰਬੰਸ ਲਾਲ ਅਤੇ ਹੋਰ ਕਮੇਟੀ ਮੈਂਬਰਾਂ ਨੂੰ ਨਾਲ ਲੈ ਕੇ ਜਾਂਚ ਪੜਤਾਲ ਕੀਤੀ। ਉਨ੍ਹਾਂ ਦੱਸਿਆ ਕਿ ਸਰੂਪ ਕੁਝ ਪੁਰਾਣੇ ਸਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਵੇਖੇ ਗਏ ਜਦੋਂ ਸਰੂਪ ਦੇ ਸੁਖ ਆਸਨ ਕਰਕੇ ਦੂਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਪ੍ਰਕਾਸ਼ ਕੀਤਾ ਗਿਆ ਤਾਂ ਉਸ ਦੇ ਵੀ ਅੰਗ ਫਟੇ ਹੋਏ ਪਾਏ ਗਏ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS