ਨੋਇਡਾ — ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ 'ਚ ਸਾਈਬਰ ਅਪਰਾਧੀਆਂ ਨੇ ਇਕ ਸੋਸਾਇਟੀ 'ਚ ਰਹਿਣ ਵਾਲੇ ਵਿਅਕਤੀ ਨੂੰ ਘਰ ਬੈਠੇ ਸ਼ੇਅਰ ਬਾਜ਼ਾਰ 'ਚ ਨਿਵੇਸ਼ ਕਰਕੇ ਲੱਖਾਂ ਰੁਪਏ ਕਮਾਉਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਡੇਢ ਕਰੋੜ ਰੁਪਏ ਦੀ ਠੱਗੀ ਮਾਰੀ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਪਰਾਧੀਆਂ ਨੇ ਪੀੜਤਾ ਨੂੰ ਇੱਕ ਵਟਸਐਪ ਗਰੁੱਪ ਵਿੱਚ ਜੋੜ ਕੇ ਧੋਖਾਧੜੀ ਕੀਤੀ। ਪੀੜਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਸਾਈਬਰ ਕ੍ਰਾਈਮ ਥਾਣੇ 'ਚ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com