ਤਿਹਾੜ ਜੇਲ੍ਹ 'ਚ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ CM ਮਾਨ ਨੇ ਜਤਾਈ ਚਿੰਤਾ, ਕਿਹਾ- ''ਤਾਨਾਸ਼ਾਹੀ ਦੀ ਵੀ ਹੱਦ ਹੁੰਦੀ ਐ''

ਤਿਹਾੜ ਜੇਲ੍ਹ 'ਚ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ CM ਮਾਨ ਨੇ ਜਤਾਈ ਚਿੰਤਾ, ਕਿਹਾ- ''ਤਾਨਾਸ਼ਾਹੀ ਦੀ ਵੀ ਹੱਦ ਹੁੰਦੀ ਐ''

ਜਲੰਧਰ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਤਾਨਾਸ਼ਾਹੀ ਦੀ ਵੀ ਕੋਈ ਹੱਦ ਹੁੰਦੀ ਹੈ। ਹੁਣ ਤਿਹਾੜ ਜੇਲ 'ਚ ਹਿਰਾਸਤ ਵਿਚ ਅਰਵਿੰਦ ਕੇਜਰੀਵਾਲ ਦੀ ਇਨਸੁਲਿਨ ਤੱਕ ਰੋਕ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਪਹਿਲਾਂ ਵੀ ਮੁੱਖ ਮੰਤਰੀ ਨੇ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਾਜਪਾ ਅਤੇ ਜੇਲ੍ਹ ਪ੍ਰਸ਼ਾਸਨ ’ਤੇ ਨਿਸ਼ਾਨਾ ਲਾਇਆ ਸੀ। ਉਨ੍ਹਾਂ ਤਾਂ ਕੇਂਦਰ ਸਰਕਾਰ ’ਤੇ ਇਹ ਵੀ ਦੋਸ਼ ਲਾਇਆ ਸੀ ਕਿ ਉਹ ਜੇਲ੍ਹ ਵਿਚ ਕੇਜਰੀਵਾਲ ਦੇ ਨਾਲ ਅੱਤਵਾਦੀ ਤੋਂ ਵੀ ਭੈੜਾ ਸਲੂਕ ਕਰ ਰਹੀ ਹੈ ਅੇਤ ਉਨ੍ਹਾਂ ਨੂੰ ਜੇਲ੍ਹ ਵਿਚ ਸਹੂਲਤਾਂ ਤੋਂ ਵਾਂਝਿਆ ਰੱਖਿਆ ਜਾ ਰਿਹਾ ਹੈ। ਹੁਣ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦਾ ਸ਼ੂਗਰ ਲੈਵਲ ਵਧਣ ਦੀ ਖ਼ਬਰ ਮਿਲਦੇ ਹੀ ਮੁੱਖ ਮੰਤਰੀ ਨੇ ਇਕ ਵਾਰ ਫਿਰ ਤੋਂ ਜੇਲ੍ਹ ਪ੍ਰਸ਼ਾਸਨ ਅਤੇ ਸਰਕਾਰ ’ਤੇ ਹੱਲਾ ਬੋਲ ਦਿੱਤਾ ਹੈ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS