ਮੋਗਾ-ਬਰਨਾਲਾ ਬਾਈਪਾਸ 'ਤੇ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਨੇ ਮੌਕੇ 'ਤੇ ਹੀ ਤੋੜਿਆ ਦਮ

ਮੋਗਾ-ਬਰਨਾਲਾ ਬਾਈਪਾਸ 'ਤੇ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਨੇ ਮੌਕੇ 'ਤੇ ਹੀ ਤੋੜਿਆ ਦਮ

ਮੋਗਾ: ਮੋਗਾ-ਬਰਨਾਲਾ ਬਾਈਪਾਸ 'ਤੇ ਤੜਕਸਾਰ ਦਰਦਨਾਕ ਸੜਕ ਹਾਦਸਾ ਵਾਪਰਿਆ। ਮੋਗਾ-ਬਰਨਾਲਾ ਰੋਡ ਬੁੱਘੀਪੁਰਾ ਚੌਕ ਪੁੱਲ ਦੇ ਉੱਪਰ ਇਕ ਟਰੈਕਟਰ ਟਰਾਲੀ ਦੇ ਪਿੱਛੇ ਟਰੱਕ ਨੇ ਟੱਕਰ ਮਾਰ ਦਿੱਤੀ। ਟਰੈਟਰ ਦਾ ਸੰਤੁਲਨ ਵਿਗੜਨ ਕਾਰਨ ਟਰੈਟਰ ਪੁਲ਼ ਦੀ ਕੰਧ ਵਿਚ ਜਾ ਵੱਜਿਆ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਇਸ ਵਿਚ ਟਰੈਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਕੁਲਤਾਰ ਸੰਧਵਾਂ ਤੇ ਲਾਲਜੀਤ ਭੁੱਲਰ ਸਮੇਤ 25 'ਆਪ' ਆਗੂਆਂ ਬਾਰੇ ਅਦਾਲਤ ਦਾ ਵੱਡਾ ਫ਼ੈਸਲਾ, ਪੜ੍ਹੋ ਪੂਰਾ ਮਾਮਲਾ

ਜ਼ਖ਼ਮੀ ਨੂੰ ਇਲਾਜ ਲਈ ਸਮਾਜ ਸੇਵਾ ਸੋਸਾਇਟੀ ਦੇ ਮੈਂਬਰਾਂ ਵੱਲੋਂ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜ਼ਖ਼ਮੀ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਹੈ। ਦੂਜੇ ਪਾਸੇ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਸਮਾਜ ਸੇਵਾ ਸੋਸਾਇਟੀ ਨੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS