ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ

ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ

ਜਲੰਧਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਿਆ ਹੈ। ਜਲੰਧਰ ਦੇ ਦਿੱਗਜ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਹਨ। ਇਸ ਵੇਲੇ ਉਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ-ਪ੍ਰਭਾਰੀ ਸਨ। ਉਹ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਤੇ ਇਕ ਵਾਰ ਵਿਧਾਨ ਸਭਾ ਦੀ ਚੋਣ ਵੀ ਲੜ ਚੁੱਕੇ ਹਨ। 

ਇਹ ਖ਼ਬਰ ਵੀ ਪੜ੍ਹੋ - ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ 'ਤੇ ਹਮਲਾ! 2 ਸਾਥੀ ਵੀ ਜ਼ਖ਼ਮੀ, ਹਸਪਤਾਲ ਦਾਖ਼ਲ

PunjabKesari

ਮੀਡੀਆ ਰਿਪੋਰਟਾਂ ਮੁਤਾਬਕ ਕੁਝ ਦੇਰ ਵਿਚ ਹੀ ਉਹ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਤੇ ਭਾਜਪਾ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS