ਲੋਕ ਸਭਾ ਚੋਣਾਂ: ਅਮਿਤ ਸ਼ਾਹ ਦੇ ਦਿੱਲੀ ਵਾਪਸ ਜਾਂਦਿਆਂ ਹੀ ਹੋਵੇਗਾ ਪੰਜਾਬ ਦੇ 4 ਉਮੀਦਵਾਰਾਂ ਬਾਰੇ ਫ਼ੈਸਲਾ

ਲੋਕ ਸਭਾ ਚੋਣਾਂ: ਅਮਿਤ ਸ਼ਾਹ ਦੇ ਦਿੱਲੀ ਵਾਪਸ ਜਾਂਦਿਆਂ ਹੀ ਹੋਵੇਗਾ ਪੰਜਾਬ ਦੇ 4 ਉਮੀਦਵਾਰਾਂ ਬਾਰੇ ਫ਼ੈਸਲਾ

ਜਲੰਧਰ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਗੁਜਰਾਤ ਤੋਂ ਦਿੱਲੀ ਵਾਪਸ ਜਾਂਦਿਆਂ ਹੀ ਪੰਜਾਬ ਦੀਆਂ 4 ਪੈਂਡਿੰਗ ਪਈਆਂ ਸੀਟਾਂ ’ਤੇ ਉਮੀਦਵਾਰਾਂ ਬਾਰੇ ਫ਼ੈਸਲਾ ਲਏ ਜਾਣ ਦੇ ਆਸਾਰ ਹਨ। ਅਮਿਤ ਸ਼ਾਹ ਗੁਜਰਾਤ ’ਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਗਏ ਹੋਏ ਹਨ। ਭਾਜਪਾ ਦੇ ਨੇਤਾਵਾਂ ਨੇ ਦੱਸਿਆ ਕਿ ਕਾਂਗਰਸ ਦੇ ਕੁਝ ਨੇਤਾਵਾਂ ਨੂੰ ਅਮਿਤ ਸ਼ਾਹ ਦੀ ਮੌਜੂਦਗੀ ’ਚ ਭਾਜਪਾ ਵਿਚ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ

ਇਸ ਸਬੰਧੀ ਅਮਿਤ ਸ਼ਾਹ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਇਕ ਬੈਠਕ ਸੰਪੰਨ ਹੋ ਚੁੱਕੀ ਹੈ ਪਰ ਕਿਉਂਕਿ ਅਮਿਤ ਸ਼ਾਹ ਨੇ ਗੁਜਰਾਤ ਜਾਣਾ ਸੀ, ਇਸ ਲਈ ਕਾਂਗਰਸੀ ਨੇਤਾਵਾਂ ਦੀ ਭਾਜਪਾ ਵਿਚ ਸ਼ਮੂਲੀਅਤ ਕੁਝ ਸਮੇਂ ਲਈ ਟਾਲ ਦਿੱਤੀ ਗਈ ਸੀ। ਦੱਸਿਆ ਜਾਂਦਾ ਹੈ ਕਿ ਭਾਜਪਾ ਨੇ ਅਜੇ 4 ਲੋਕ ਸਭਾ ਸੀਟਾਂ ਫਿਰੋਜ਼ਪੁਰ, ਸੰਗਰੂਰ, ਸ੍ਰੀ ਫਤਹਿਗੜ੍ਹ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ’ਚ ਆਪਣੇ ਉਮੀਦਵਾਰਾਂ ਨੂੰ ਤੈਅ ਕਰਨਾ ਹੈ। ਪਾਰਟੀ ਨੇ ਸੰਗਰੂਰ ਲੋਕ ਸਭਾ ਸੀਟ ਲਈ ਹਰਜੀਤ ਸਿੰਘ ਗਰੇਵਾਲ ਤੇ ਅਰਵਿੰਦ ਖੰਨਾ ਦੇ ਨਾਵਾਂ ’ਤੇ ਪਿਛਲੇ ਦਿਨੀਂ ਚਰਚਾ ਕੀਤੀ ਸੀ।

ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਭਾਜਪਾ ਵੱਲੋਂ ਮਹਿਲਾ ਉਮੀਦਵਾਰ ਨੂੰ ਟਿਕਟ ਦਿੱਤੇ ਜਾਣ ਦੇ ਆਸਾਰ ਹਨ। ਸ੍ਰੀ ਅਨੰਦਪੁਰ ਸਾਹਿਬ ’ਚ ਪਾਰਟੀ ਫਿਲਹਾਲ ਮਜ਼ਬੂਤ ਚਿਹਰਿਆਂ ਦੀ ਭਾਲ ਵਿਚ ਹੈ ਪਰ ਅਜੇ ਤਕ ਕੋਈ ਮਜ਼ਬੂਤ ਚਿਹਰਾ ਸਾਹਮਣੇ ਨਹੀਂ ਆਇਆ। ਫਿਰੋਜ਼ਪੁਰ ਲੋਕ ਸਭਾ ਸੀਟ ਸਬੰਧੀ ਭਾਜਪਾ ’ਚ ਮੰਥਨ ਦਾ ਕੰਮ ਚੱਲ ਰਿਹਾ ਹੈ ਅਤੇ ਅਮਿਤ ਸ਼ਾਹ ਦੀ ਮੌਜੂਦਗੀ ’ਚ ਇਨ੍ਹਾਂ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦੇ ਨਾਂ ਤੈਅ ਹੋਣ ਦੇ ਆਸਾਰ ਹਨ।

ਇਹ ਖ਼ਬਰ ਵੀ ਪੜ੍ਹੋ - ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ 'ਤੇ ਹਮਲਾ! 2 ਸਾਥੀ ਵੀ ਜ਼ਖ਼ਮੀ, ਹਸਪਤਾਲ ਦਾਖ਼ਲ

‘ਆਪ’ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨ ਚੁੱਕੀ

ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਅਕਾਲੀ ਦਲ ਨੇ ਅਜੇ ਪ੍ਰਮੁੱਖ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨਾ ਹੈ। ਕਾਂਗਰਸ ਦੀਆਂ ਵੀ ਕਈ ਸੀਟਾਂ ਪੈਂਡਿੰਗ ਪਈਆਂ ਹੋਈਆਂ ਹਨ। ਇਸ ਲਈ ਉਮੀਦਵਾਰ ਐਲਾਨਣ ਦੇ ਮਾਮਲੇ ’ਚ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ ਸਾਰੇ 13 ਉਮੀਦਵਾਰਾਂ ਨੰ ਜਨਤਾ ਸਾਹਮਣੇ ਪੇਸ਼ ਵੀ ਕੀਤਾ ਸੀ ਅਤੇ ਉਨ੍ਹਾਂ ਭਾਜਪਾ ਖਿਲਾਫ ਇਨ੍ਹਾਂ ਉਮੀਦਵਾਰਾਂ ਦੀ ਮੌਜੂਦਗੀ ’ਚ ਜੰਗ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS