ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ

ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ

ਧਿਆਨਪੁਰ/ਕਾਲਾ ਅਫਗਾਨਾ (ਬਲਵਿੰਦਰ)- ਬੀਤੀ ਦਿਨ ਦੇਰ ਰਾਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ 2 ਸਕੇ ਭਰਾ ਅਕਾਸ਼ਦੀਪ ਸਿੰਘ ਅਤੇ ਦਲਜੀਤ ਸਿੰਘ ਨਾਲ ਫਤਿਹਗੜ੍ਹ ਚੂੜੀਆਂ ਤੋਂ ਆਉਂਦੇ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਗਿਆ ਸੀ, ਜਿਸ ਦੌਰਾਨ ਮੌਕੇ ’ਤੇ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਛੋਟਾ ਭਰਾ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸਦਾ ਅੰਮ੍ਰਿਤਸਰ ਦੇ ਕਿਸੇ ਨਿੱਜੀ ਹਸਪਤਾਲ ’ਚ ਇਲਾਜ ਚੱਲ ਸੀ। ਇਸ ਦੌਰਾਨ ਜ਼ਖ਼ਮੀ ਦੀ ਵੀ ਮੌਤ ਹੋ ਗਈ, ਦੋਵੇਂ ਸਕੇ ਭਰਾਵਾਂ ਦੀ ਮੌਤ ਦੀ ਖ਼ਬਰ ਸੁਣਨ ਨਾਲ ਪੂਰੇ ਪਿੰਡ ’ਚ ਸ਼ੋਕ ਦੀ ਲਹਿਰ ਹੈ ਅਤੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS