ਜੇਲ੍ਹ 'ਚ ਹੀ ਰਹਿਣਗੇ CM ਕੇਜਰੀਵਾਲ, ਕੋਰਟ ਨੇ 7 ਮਈ ਤੱਕ ਵਧਾਈ ਨਿਆਇਕ ਹਿਰਾਸਤ

ਜੇਲ੍ਹ 'ਚ ਹੀ ਰਹਿਣਗੇ CM ਕੇਜਰੀਵਾਲ, ਕੋਰਟ ਨੇ 7 ਮਈ ਤੱਕ ਵਧਾਈ ਨਿਆਇਕ ਹਿਰਾਸਤ

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐੱਸ ਨੇਤਾ ਕੇ. ਕਵਿਤਾ ਦੀ ਨਿਆਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ। ਰਿਮਾਂਡ ਮਿਆਦ ਖ਼ਤਮ ਹੋਣ 'ਤੇ ਵੀਡੀਓ ਕਾਨਫਰੈਂਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤੇ ਜਾਣ ਤੋਂ ਬਾਅਦ ਸੀਬੀਆਈ ਅਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ। 

ਜੱਜ ਨੇ ਸੀ.ਬੀ.ਆਈ. ਵਲੋਂ ਜਾਂਚ ਕੀਤੇ ਜਾ ਰਹੇ ਸੰਬੰਧਤ ਭ੍ਰਿਸ਼ਟਾਚਾਰ ਮਾਮਲੇ 'ਚ ਤੇਲੰਗਾਨਾ ਐੱਮ.ਐੱਲ.ਸੀ. ਅਤੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਦੀ ਧੀ ਕਵਿਤਾ ਦੀ ਨਿਆਇਕ ਹਿਰਾਸਤ ਵੀ 7 ਮਈ ਤੱਕ ਵਧਾ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS