ਨਹੀਂ ਤੈਅ ਹੋ ਰਿਹਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਦਾ ਚਿਹਰਾ, ਕੀ ਖੰਗੂੜਾ ਵੀ ਹੋਣਗੇ ਟਿਕਟ ਦੀ ਕਤਾਰ 'ਚ ਸ਼ਾਮਲ ?

ਨਹੀਂ ਤੈਅ ਹੋ ਰਿਹਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਦਾ ਚਿਹਰਾ, ਕੀ ਖੰਗੂੜਾ ਵੀ ਹੋਣਗੇ ਟਿਕਟ ਦੀ ਕਤਾਰ 'ਚ ਸ਼ਾਮਲ ?

ਲੁਧਿਆਣਾ- ਲੋਕ ਸਭਾ ਚੋਣਾਂ ਦੌਰਾਨ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਦੇ ਐਲਾਨ ਦਾ ਇੰਤਜ਼ਾਰ ਦਿਨ-ਬ-ਦਿਨ ਲੰਬਾ ਹੁੰਦਾ ਜਾ ਰਿਹਾ ਹੈ, ਜਿਸ ਦੇ ਤਹਿਤ ਸਾਬਕਾ ਵਿਧਾਇਕ ਜੱਸੀ ਖੰਗੂੜਾ ਵੱਲੋਂ ‘ਆਪ’ ਤੋਂ ਅਸਤੀਫਾ ਦੇਣ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸੀ ਟਿਕਟ ਲਈ ਉਨ੍ਹਾਂ ਦੇ ਨਾਂ ਦੀ ਚਰਚਾ ਛਿੜ ਗਈ ਹੈ।

ਇਸੇ ਤਰ੍ਹਾਂ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਪਗਗਟ ਸਿੰਘ ਵੱਲੋਂ ਵੀ ਲੁਧਿਆਣਾ ਤੋਂ ਕਾਂਗਰਸੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਗਈ ਪਰ ਲੋਕਲ ਕਾਂਗਰਸੀ ਨੇਤਾਵਾਂ ਵੱਲੋਂ ਬਾਹਰੀ ਮੁੱਦੇ ’ਤੇ ਇਤਰਾਜ਼ ਜਤਾਉਣ ਤੋਂ ਬਾਅਦ ਉਨ੍ਹਾਂ ਦੋਵਾਂ ਦਾ ਨਾਂ ਵੀ ਡਰਾਪ ਹੋ ਗਿਆ, ਜਿਸ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਦੀ ਟਿਕਟ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦਾ ਨਾਂ ਹੀ ਮੁੱਖ ਰੂਪ ’ਚ ਲਿਆ ਜਾ ਰਿਹਾ ਹੈ ਪਰ ਕਾਂਗਰਸ ਦੀਆਂ 2 ਲਿਸਟਾਂ ਵਿਚ ਵੀ ਲੁਧਿਆਣਾ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS