ਪੰਜਾਬ 'ਚ ਮੌਸਮ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਵੀ ਕੀਤਾ ਅਲਰਟ

ਪੰਜਾਬ 'ਚ ਮੌਸਮ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਵੀ ਕੀਤਾ ਅਲਰਟ

ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਤੇਜ਼ ਹਨ੍ਹੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਵੀ ਇਸ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। ਕੇਂਦਰ ਦੇ ਡਾਇਰੈਕਟਰ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਵੀਰਵਾਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਦਾ ਅਸਰ ਸ਼ੁੱਕਰਵਾਰ ਨੂੰ ਵੀ ਦੇਖਣ ਨੂੰ ਮਿਲੇਗਾ। ਨਾਲ ਹੀ ਸ਼ਨੀਵਾਰ ਨੂੰ ਕਈ ਥਾਵਾਂ 'ਤੇ ਗੜ੍ਹੇ ਵੀ ਪੈ ਸਕਦੇ ਹਨ।

ਇਸ ਤੋਂ ਇਲਾਵਾ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਇਸ ਲਈ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ 'ਚ ਚਿਤਾਵਨੀ ਜਾਰੀ ਕੀਤੀ ਗਈ ਹੈ। ਕੇਂਦਰ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਵਾਧਾ ਦੇਖਿਆ ਜਾ ਸਕਦਾ ਹੈ। ਕਿਸੇ ਵੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਪਹਿਲਾਂ ਦਿਨ ਦੇ ਤਾਪਮਾਨ ਵਿਚ ਵਾਧਾ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS