ਪੰਜਾਬ 'ਚ ਵੱਡਾ ਹਾਦਸਾ, ਟਰੈਕਟਰ ਟਰਾਲੀ ਨਾਲ ਟੱਕਰ ਤੋਂ ਬਾਅਦ ਪੁਲ ਤੋਂ ਹੇਠਾਂ ਡਿੱਗੀ PRTC ਦੀ ਬੱਸ

ਪੰਜਾਬ 'ਚ ਵੱਡਾ ਹਾਦਸਾ, ਟਰੈਕਟਰ ਟਰਾਲੀ ਨਾਲ ਟੱਕਰ ਤੋਂ ਬਾਅਦ ਪੁਲ ਤੋਂ ਹੇਠਾਂ ਡਿੱਗੀ PRTC ਦੀ ਬੱਸ

ਅਬੋਹਰ : ਵੀਰਵਾਰ ਸਵੇਰੇ ਅਬੋਹਰ ਤੋਂ ਮਲੋਟ ਰੋਡ ਸਥਿਤ ਗੋਵਿੰਦਗੜ੍ਹ ਨੇੜੇ ਪੀ. ਆਰ. ਟੀ. ਸੀ ਦੀ ਬੱਸ ਇਕ ਟਰੈਕਟਰ ਟਰਾਲੀ ਨਾਲ ਟਕਰਾਉਣ ਤੋਂ ਬਾਅਦ ਪੁਲ ਦੀ ਰੇਲਿੰਗ ਤੇੜ ਕੇ ਹੇਠਾਂ ਡਿੱਗ ਗਈ। ਇਸ ਭਿਆਨਕ ਹਾਦਸੇ ਵਿਚ ਟਰੈਕਟਰ ਟਰਾਲੀ ਦੇ ਤਿੰਨ ਟੋਟੇ ਹੋ ਗਏ। ਇਸ ਘਟਨਾ 'ਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਰੈਫਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ ਜਦੋਂ ਗੋਵਿੰਦਗੜ੍ਹ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਪੁਲ ਦੀਆਂ ਲਾਈਟਾਂ ਵੀ ਬੰਦ ਸੀ, ਜਿਸ ਕਾਰਣ ਉਸ ਨੂੰ ਸੜਕ 'ਤੇ ਜਾਂਦਾ ਟਰੈਕਟਰ ਦਿਖਾਈ ਨਹੀਂ ਦਿੱਤਾ। ਹਨੇਰਾ ਹੋਣ ਕਾਰਨ ਉਸ ਦੀ ਬੱਸ ਟਰੈਕਟਰ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਪੁਲ ਦੀ ਰੇਲਿੰਗ ਤੋੜ ਹੇਠਾਂ ਡਿੱਗ ਕੇ ਪਲਟ ਗਈ। 

ਇਸ ਘਟਨਾ ’ਚ ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟਰੈਕਟਰ ਟਰਾਲੀ ’ਤੇ ਸਵਾਰ ਭਗਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਦੌਦਾ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਸਵਾਰ ਸਨ, ਜਿਨ੍ਹਾਂ ਵਿਚੋਂ ਇੱਕ ਔਰਤ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਟੱਕਰ ਤੋਂ ਬਾਅਦ ਟਰੈਕਟਰ ਟਰਾਲੀ ਦੇ ਤਿੰਨ ਟੁਕੜੇ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।  ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS