ਸੇਫ਼ ਸਕੂਲ ਵਾਹਨ ਪਾਲਿਸੀ ਦੇ ਮੱਦੇਨਜ਼ਰ DC ਸਾਰੰਗਲ ਨੇ ਸਖ਼ਤ ਹੁਕਮ ਕੀਤੇ ਜਾਰੀ, ਦੱਸੀਆਂ ਇਹ ਜ਼ਰੂਰੀ ਗੱਲਾਂ

ਸੇਫ਼ ਸਕੂਲ ਵਾਹਨ ਪਾਲਿਸੀ ਦੇ ਮੱਦੇਨਜ਼ਰ DC ਸਾਰੰਗਲ ਨੇ ਸਖ਼ਤ ਹੁਕਮ ਕੀਤੇ ਜਾਰੀ, ਦੱਸੀਆਂ ਇਹ ਜ਼ਰੂਰੀ ਗੱਲਾਂ

ਗੁਰਦਾਸਪੁ- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਗੁਰਦਾਸਪੁਰ, ਰਿਜਨਲ ਟਰਾਂਸਪੋਰਟ ਅਥਾਰਿਟੀ, ਗੁਰਦਾਸਪੁਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸਕੈਂਡਰੀ, ਗੁਰਦਾਸਪੁਰ ਨੂੰ ਹਦਾਇਤ ਕੀਤੀ ਹੈ ਕਿ ਸਿਵਲ ਰਿੱਟ ਪਟੀਸ਼ਨ 6907 ਆਫ 2009 ਤਹਿਤ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਸੇਫ ਸਕੂਲ ਵਾਹਨ ਸਕੀਮ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਸਕੂਲ/ਮੈਨੇਜਮੈਂਟ ਕਮੇਟੀ ਜਾਂ ਸਕੂਲ ਮੁਖੀ ਸੇਫ ਸਕੂਲ ਵਾਹਨ ਸਕੀਮ ਦੀ ਪਾਲਣਾ ਨਹੀਂ ਕਰਦਾ ਤਾਂ ਸਕੂਲ ਮੁਖੀ ਅਤੇ ਡਰਾਈਵਰ ਤੇ ਨਿਯਮਾਂ ਨੂੰ ਨਾ ਮੰਨਣ 'ਤੇ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਉੱਪਰ ਇਹ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਹੋਵੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਸਕੂਲਾਂ ਮੁਖੀਆਂ ਉੱਪਰ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS