12ਵੀਂ ਜਮਾਤ ਦੇ ਨਤੀਜੇ ਤੋਂ ਪਹਿਲਾਂ ਪੰਜਾਬ ਬੋਰਡ ਵੱਲੋਂ ਆ ਗਏ ਸਖ਼ਤ ਹੁਕਮ, ਪੜ੍ਹੋ ਕੀ ਹੈ ਪੂਰੀ ਖ਼ਬਰ

12ਵੀਂ ਜਮਾਤ ਦੇ ਨਤੀਜੇ ਤੋਂ ਪਹਿਲਾਂ ਪੰਜਾਬ ਬੋਰਡ ਵੱਲੋਂ ਆ ਗਏ ਸਖ਼ਤ ਹੁਕਮ, ਪੜ੍ਹੋ ਕੀ ਹੈ ਪੂਰੀ ਖ਼ਬਰ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਦਾ 12ਵੀਂ ਜਮਾਤ ਦਾ ਨਤੀਜਾ ਆਉਣ ਤੋਂ ਪਹਿਲਾਂ ਬੋਰਡ ਵਲੋਂ ਸਾਰੇ ਸਕੂਲਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਬੋਰਡ ਨੇ ਸੂਬੇ ਦੇ ਸਕੂਲਾਂ ਨੂੰ 12ਵੀਂ ਜਮਾਤ ਦੇ ਨਤੀਜਿਆਂ ਨੂੰ ਲੈ ਕੇ ਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਕਈ ਸਕੂਲਾਂ ਨੇ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅੰਕ ਆਨਲਾਈਨ ਅਪਲੋਡ ਨਹੀਂ ਕੀਤੇ ਹਨ।

ਇਸ ਦੇ ਮੱਦੇਨਜ਼ਰ ਬੋਰਡ ਨੇ ਸਕੂਲਾਂ ਨੂੰ ਹੁਕਮ ਦਿੱਤੇ ਹਨ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਜਲਦ ਐਲਾਨਿਆ ਜਾਣਾ ਹੈ। ਇਸ ਲਈ ਜਿਨ੍ਹਾਂ ਸਕੂਲਾਂ ਵਲੋਂ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅੰਕ ਆਨਲਾਈਨ ਨਹੀਂ ਕੀਤੇ ਗਏ ਹਨ, ਉਨ੍ਹਾਂ ਸਕੂਲਾਂ ਵਲੋਂ ਤੁਰੰਤ 25 ਅਪ੍ਰੈਲ ਤੱਕ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅੰਕ ਅਪਲੋਡ ਕੀਤੇ ਜਾਣ ਤਾਂ ਜੋ ਨਤੀਜਾ ਬਿਨਾਂ ਕਿਸੇ ਦੇਰੀ ਤੋਂ ਸਮੇਂ ਸਿਰ ਐਲਨਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS