ਲੋਕ ਸਭਾ ਚੋਣਾਂ 2024 : BSP ਨੇ ਪੰਜਾਬ 'ਚ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਲੋਕ ਸਭਾ ਚੋਣਾਂ 2024 : BSP ਨੇ ਪੰਜਾਬ 'ਚ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਫਤਿਹਗੜ੍ਹ ਸਾਹਿਬ (ਸੁਰੇਸ਼, ਜਗਦੇਵ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ, ਪਾਰਟੀ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਉਮੀਦਵਾਰਾਂ ਦੀ ਦੂਸਰੀ ਲਿਸਟ ਜਾਰੀ ਕਰ ਦਿੱਤੀ ਗਈ ਹੈ, ਜਿਸ ਮੁਤਾਬਕ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਕੁਲਵੰਤ ਸਿੰਘ ਮਹਿਤੋ ਨੇ ਟਿਕਟ ਦੇਣ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਹੈ ਕਿ ਪਾਰਟੀ ਵੱਲੋਂ ਉਨ੍ਹਾਂ 'ਤੇ ਜੋ ਭਰੋਸਾ ਪ੍ਰਗਟਾਇਆ ਹੈ ਉਹ ਉਸ 'ਤੇ ਖਰਾ ਉਤਰਨਗੇ। ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਮਹਿਤੋਂ ਬਹੁਜਨ ਸਮਾਜ ਪਾਰਟੀ ਤੇ ਸੂਬਾ ਸਕੱਤਰ ਵਜੋਂ ਪਿਛਲੇ ਦੋ ਸਾਲਾਂ ਤੋਂ ਲੋਕ ਸਭਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ। 

ਇਸ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਵੱਲੋਂ 7 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਜਿਸ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਸ਼ਾਮਲ ਹਨ। ਇਸ ਲਿਸਟ ਦੇ ਜਾਰੀ ਹੋਣ ਤੋਂ ਬਾਅਦ ਬਸਪਾ ਵੱਲੋਂ ਹੁਣ ਕੁੱਲ 9 ਲੋਕ ਸਭਾ ਸੀਟਾਂ ਤੋਂ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS