ਦੁਖਦ ਖ਼ਬਰ, ਗਰਾਊਂਡ 'ਚ ਖੇਡਣ ਤੋਂ ਬਾਅਦ ਚੋਟੀ ਦੇ ਖਿਡਾਰੀ ਦੀ ਮੌਤ

ਦੁਖਦ ਖ਼ਬਰ, ਗਰਾਊਂਡ 'ਚ ਖੇਡਣ ਤੋਂ ਬਾਅਦ ਚੋਟੀ ਦੇ ਖਿਡਾਰੀ ਦੀ ਮੌਤ

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਤੋਂ ਇਕ ਦਿਲ ਝੰਜੋੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਪਿੰਡ ਸੰਗਤਪੁਰਾ ਦੇ ਵਾਲੀਬਾਲ ਦੇ ਉੱਭਰਦੇ ਖ਼ਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤੇਜਬੀਰ ਸਿੰਘ (20) ਵਾਸੀ ਪਿੰਡ ਸੰਗਤਪੁਰਾ ਵਜੋਂ ਹੋਈ ਹੈ। ਸੂਤਰਾਂ ਮੁਤਾਬਕ ਮ੍ਰਿਤਕ ਨੌਜਵਾਨ ਤੇਜਬੀਰ ਸਿੰਘ ਪਿੰਡ ਸੰਗਤਪੁਰ ਦੀ ਵਾਲੀਵਾਲ ਟੀਮ ਦਾ ਵੱਡਾ ਨਾਮ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। 

ਦੱਸਿਆ ਜਾ ਰਿਹਾ ਹੈ ਕਿ ਗਰਾਊਂਡ ਵਿਚ ਖੇਡਣ ਤੋਂ ਬਾਅਦ ਤੇਜਬੀਰ ਸਿੰਘ ਘਰ ਆ ਗਿਆ ਅਤੇ ਖਾਣਾ-ਖਾਣ ਤੋਂ ਬਾਅਦ ਉਸ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਦੁਖਦ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS