ਲੋਕ ਸਭਾ ਚੋਣਾਂ: ਅੱਜ ਖਤਮ ਹੋ ਸਕਦੈ ਲੁਧਿਆਣਾ 'ਚ ਕਾਂਗਰਸ ਉਮੀਦਵਾਰ ਨੂੰ ਲੈ ਕੇ ਚੱਲ ਰਿਹਾ ਸਸਪੈਂਸ

ਲੋਕ ਸਭਾ ਚੋਣਾਂ: ਅੱਜ ਖਤਮ ਹੋ ਸਕਦੈ ਲੁਧਿਆਣਾ 'ਚ ਕਾਂਗਰਸ ਉਮੀਦਵਾਰ ਨੂੰ ਲੈ ਕੇ ਚੱਲ ਰਿਹਾ ਸਸਪੈਂਸ

ਲੁਧਿਆਣਾ – ਲੋਕਸਭਾ ਚੋਣਾਂ ਦੌਰਾਨ ਲੁਧਿਆਣਾ ਵਿੱਚ ਕਾਂਗਰਸ ਉਮੀਦਵਾਰ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਸ਼ਨੀਵਾਰ ਨੂੰ ਖ਼ਤਮ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਐੱਮ.ਪੀ ਰਵਨੀਤ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਬਾਅਦ ਕਾਂਗਰਸ ਨੂੰ ਹੁਣ ਤੱਕ ਉਨ੍ਹਾਂ ਦਾ ਵਿਕਲਪ ਨਹੀਂ ਮਿਲਿਆ ਹੈ। ਭਾਂਵੇ ਕਿ ਦੌੜ ਵਿਚ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ, ਵਿਜੇ ਇੰਦਰ ਸਿੰਗਲਾ, ਸੁਖ ਸਰਕਾਰੀਆ ਦਾ ਨਾਮ ਸਾਹਮਣੇ ਆ ਚੁੱਕਾ ਹੈ ਪਰ ਹੁਣ ਮੁੱਖ ਰੂਪ ਵਿੱਚ ਮੁਕਾਬਲਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੇ ਵਿਚਕਾਰ ਵੀ ਸੁਣਨ ਨੂੰ ਮਿਲ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਹੋਈ ਇਲੈਕਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ, ਸੋਨੀਆ ਗਾਂਧੀ ਅਤੇ ਅੰਬਿਕਾ ਸੋਨੀ ਮੌਜੂਦਗੀ ਵਿੱਚ ਪੇਸ਼ ਕੀਤੀ ਗਈ ਸਕ੍ਰੀਨਿੰਗ ਕਮੇਟੀ ਦੀ ਰਿਪੋਰਟ ਨੂੰ ਫੈਸਲਾ ਲੇਣ ਦੀ ਬਜਾਏ ਇਹ ਕਹਿ ਕੇ ਵਾਪਸ ਮੋੜ ਦਿੱਤਾ ਗਿਆ ਸੀ ਕਿ ਉਨ੍ਹਾਂ ਦੋ ਦਾਅਵੇਦਾਰਾਂ ਦਾ ਪੈਨਲ ਬਣਾ ਕੇ ਭੇਜਿਆ ਜਾਵੇ ਜਿਨ੍ਹਾਂ ਦੇ ਨਾਮ ’ਤੇ ਜ਼ਿਆਦਾਤਰ ਲੋਕਲ ਨੇਤਾਵਾਂ ਦੀ ਸਹਿਮਤੀ ਹੋਵੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS