ਮਸ਼ਹੂਰ ਸਿੱਖ ਅਦਾਕਾਰ ਹੋਇਆ ਲਾਪਤਾ, ਮਾਪਿਆਂ ਨੇ ਦਰਜ ਕਰਵਾਈ ਪੁਲਸ ਰਿਪੋਰਟ

ਮਸ਼ਹੂਰ ਸਿੱਖ ਅਦਾਕਾਰ ਹੋਇਆ ਲਾਪਤਾ, ਮਾਪਿਆਂ ਨੇ ਦਰਜ ਕਰਵਾਈ ਪੁਲਸ ਰਿਪੋਰਟ

ਮੁੰਬਈ- ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਪੁਰਾਣੇ ਸੋਢੀ ਗੁਰਚਰਨ ਸਿੰਘ ਸ਼ੋਅ ਛੱਡਣ ਤੋਂ ਬਾਅਦ ਵੀ ਲੋਕਾਂ ਦੇ ਦਿਲਾਂ ’ਚ ਵਸੇ ਹੋਏ ਹਨ। ਅਚਾਨਕ ਉਨ੍ਹਾਂ ਦਾ ਨਾਂ ਇਕ ਵਾਰ ਫਿਰ ਸੁਰਖੀਆਂ ’ਚ ਆ ਗਿਆ ਹੈ। ਦਰਅਸਲ, ਗੁਰਚਰਨ ਸਿੰਘ ਫਿਲਹਾਲ ਲਾਪਤਾ ਹਨ। ਉਹ ਦਿੱਲੀ ਤੋਂ ਮੁੰਬਈ ਜਾਣ ਲਈ ਨਿਕਲੇ ਸਨ, ਪਰ ਮੁੰਬਈ ਨਹੀਂ ਪਹੁੰਚੇ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਭਾਜਪਾ ਲਈ ਪੰਜਾਬ 'ਚ ਪ੍ਰਚਾਰ ਕਰਨਾ ਹੋਇਆ ਔਖ਼ਾ! 15 ਦਿਨਾਂ 'ਚ 40 ਥਾਵਾਂ 'ਤੇ ਹੋਇਆ ਵਿਰੋਧ

ਕੁਝ ਦਿਨ ਪਹਿਲਾਂ ਉਹ ਮੁੰਬਈ ਤੋਂ ਦਿੱਲੀ ਆਪਣੇ ਪਿਤਾ ਦਾ ਜਨਮਦਿਨ ਮਨਾਉਣ ਆਏ ਸਨ। ਇਸ ਤੋਂ ਬਾਅਦ ਉਹ 22 ਅਪ੍ਰੈਲ ਨੂੰ ਵਾਪਸ ਮੁੰਬਈ ਜਾਣ ਲਈ ਰਵਾਨਾ ਹੋਏ, ਪਰ ਨਾ ਤਾਂ ਉਹ ਮੁੰਬਈ ਪਹੁੰਚੇ ਅਤੇ ਨਾ ਹੀ ਆਪਣੇ ਘਰ ਪਰਤੇ। ਅਜਿਹੇ ’ਚ ਉਹ ਕਿੱਥੇ ਹਨ, ਇਸ ਸਬੰਧੀ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਜਵਾਕ ਨੇ ਖੇਡ-ਖੇਡ 'ਚ ਬਦਲ ਦਿੱਤੀ ਪਰਿਵਾਰ ਦੀ ਕਿਸਮਤ! ਰਾਤੋ-ਰਾਤ ਬਣਿਆ ਕਰੋੜਾਂ ਦਾ ਮਾਲਕ (ਵੀਡੀਓ)

ਗੁਰਚਰਨ ਦੇ ਕਰੀਬੀ ਦੋਸਤ ਐੱਮ. ਐੱਸ. ਸੋਨੀ ਨੇ ਕਿਹਾ ਕਿ ਉਨ੍ਹਾਂ ਦੇ ਮਾਪੇ ਚਿੰਤਤ ਹਨ ਅਤੇ ਦਿੱਲੀ ਵਿਚ ਰਿਪੋਰਟ ਦਰਜ ਕਰਵਾਈ ਗਈ ਹੈ। ਗੁਰਚਰਨ ਜੀ ਦੀ ਸਿਹਤ ਵੀ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਛੱਡਣ ਤੋਂ ਪਹਿਲਾਂ, ਉਨ੍ਹਾਂ ਦਾ ਬਲੱਡ ਪ੍ਰੈਸ਼ਰ ਹਾਈ ਸੀ ਅਤੇ ਕੁਝ ਟੈਸਟ ਵੀ ਕੀਤੇ ਗਏ ਸਨ। 24 ਅਪ੍ਰੈਲ ਤੋਂ ਉਨ੍ਹਾਂ ਦਾ ਫ਼ੋਨ ਵੀ ਬੰਦ ਆ ਰਿਹਾ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS