'ਜੇਲ੍ਹ ਦਾ ਜਵਾਬ ਵੋਟ ਤੋਂ' CM ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਵਰਕਰਾਂ ਨੇ ਕੀਤਾ ਪ੍ਰਦਰਸ਼ਨ

'ਜੇਲ੍ਹ ਦਾ ਜਵਾਬ ਵੋਟ ਤੋਂ' CM ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਰਾਸ਼ਟਰੀ ਰਾਜਧਾਨੀ 'ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਸ਼ਨੀਵਾਰ ਸਵੇਰੇ 'ਜੇਲ੍ਹ ਦਾ ਜਵਾਬ ਵੋਟ ਤੋਂ' ਨਾਂ ਤੋਂ ਵਿਰੋਧ ਮੁਹਿੰਮ ਚਲਾਈ। ਲਕਸ਼ਮੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਧਰਨਾ ਦਿੰਦਿਆਂ 'ਆਪ' ਪਾਰਟੀ ਦੇ ਪੂਰਬੀ ਦਿੱਲੀ ਲੋਕ ਸਭਾ ਉਮੀਦਵਾਰ ਕੁਲਦੀਪ ਕੁਮਾਰ ਨੇ ਕਿਹਾ ਕਿ ਦਿੱਲੀ ਦੀ ਜਨਤਾ ਗੁੱਸੇ 'ਚ ਹੈ ਅਤੇ 25 ਮਈ ਨੂੰ ਭਾਜਪਾ ਨੂੰ ਸਬਕ ਸਿਖਾਏਗੀ।

ਕੁਲਦੀਪ ਕੁਮਾਰ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ ਇਕ ਲੋਕਪ੍ਰਿਅ ਮੁੱਖ ਮੰਤਰੀ ਨੂੰ ਫਰਜ਼ੀ ਮਾਮਲੇ ਵਿਚ ਜੇਲ੍ਹ 'ਚ ਪਾਉਣ ਦੀ ਸਾਜ਼ਿਸ਼ ਰਚੀ ਹੈ। ਦਿੱਲੀ ਦੀ ਜਨਤਾ 25 ਮਈ ਨੂੰ ਭਾਜਪਾ ਨੂੰ ਸਬਕ ਸਿਖਾਏਗੀ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਦਿੱਲੀ ਦੀ ਜਨਤਾ ਗੁੱਸੇ ਵਿਚ ਹੈ। ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸਰਕਾਰ ਦੀ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ 'ਚ ਗ੍ਰਿਫ਼ਤਾਰ ਕੀਤਾ ਸੀ। 1 ਅਪ੍ਰੈਲ ਤੋਂ ਉਹ ਤਿਹਾੜ ਜੇਲ 'ਚ ਬੰਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS