ਪੰਜਾਬ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਬੋਲੇ ਮੰਤਰੀ ਹਰਪਾਲ ਚੀਮਾ, ਖਹਿਰਾ ਨੂੰ ਦਿੱਤਾ ਠੋਕਵਾਂ ਜਵਾਬ (ਵੀਡੀਓ)

ਪੰਜਾਬ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਬੋਲੇ ਮੰਤਰੀ ਹਰਪਾਲ ਚੀਮਾ, ਖਹਿਰਾ ਨੂੰ ਦਿੱਤਾ ਠੋਕਵਾਂ ਜਵਾਬ (ਵੀਡੀਓ)

ਚੰਡੀਗੜ੍ਹ : ਪੰਜਾਬ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਨੂੰ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਾਂਚ ਏਜੰਸੀ ਪੰਜਾਬ ਦੀ ਆਬਕਾਰੀ ਨੀਤੀ ਦੀ ਜਾਂਚ ਕਰਨੀ ਚਾਹੁੰਦੀ ਹੈ ਤਾਂ ਅਸੀਂ ਉਨ੍ਹਾਂ ਦਾ ਸੁਆਗਤ ਕਰਦੇ ਹਾਂ।

ਉਹ ਜਦੋਂ ਚਾਹੁਣ ਜਾਂਚ ਕਰ ਸਕਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਖੁੱਲ੍ਹੀ ਅਤੇ ਲੋਕਾਂ ਦੇ ਸਾਹਮਣੇ ਹੈ ਅਤੇ ਪੰਜਾਬ ਨੂੰ 4 ਹਜ਼ਾਰ ਕਰੋੜ ਦਾ ਮੁਨਾਫ਼ਾ ਹੋਇਆ ਹੈ ਅਤੇ 4 ਹਜ਼ਾਰ ਕਰੋੜ ਪੰਜਾਬ ਦੇ ਖਜ਼ਾਨੇ 'ਚ ਆਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿਛਲੇ 10 ਸਾਲਾਂ 'ਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕੀਤੀ ਸੀ ਪਰ ਅਜਿਹਾ ਕੁੱਝ ਨਹੀਂ ਹੋਇਆ, ਜੋ ਕਿਸਾਨਾਂ ਬਾਰੇ ਅਜਿਹਾ ਕੁੱਝ ਕਹਿ ਰਹੇ ਹਨ, ਉਹ 4 ਜੂਨ ਤੋਂ ਬਾਅਦ ਸੱਤਾ ਤੋਂ ਬਾਹਰ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੀਆਂ ਲੋਕ ਸਭਾ ਚੋਣਾਂ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਰੈਲੀਆਂ ਕਰਨਗੇ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਹਾਲ ਹੀ 'ਚ ਬਿਆਨ ਦਿੱਤਾ ਸੀ ਕਿ ਹੁਣ ਆਬਕਾਰੀ ਨੀਤੀ ਦੀ ਜਾਂਚ ਪੰਜਾਬ 'ਚ ਵੀ ਹੋਵੇਗੀ ਕਿਉਂਕਿ ਪੰਜਾਬ 'ਚ ਇਹ ਨੀਤੀ ਲਾਗੂ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS