ਖੇਤਾਂ 'ਚ ਪਲਟਿਆ ਟਰੈਕਟਰ, ਹੇਠਾਂ ਆਉਣ ਕਾਰਨ 16 ਸਾਲਾ ਮੁੰਡੇ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਖੇਤਾਂ 'ਚ ਪਲਟਿਆ ਟਰੈਕਟਰ, ਹੇਠਾਂ ਆਉਣ ਕਾਰਨ 16 ਸਾਲਾ ਮੁੰਡੇ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਦਸੂਹਾ- ਦਸੂਹਾ ਵਿਖੇ ਟਰੈਕਟਰ ਹੇਠਾਂ ਆਉਣ ਨਾਲ 16 ਸਾਲਾ ਮੁੰਡੇ ਦੀ ਮੌਤ ਹੋਣ ਦੀ ਦੁੱਖ਼ਭਰੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਜੋਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਜੋਂ ਹੋਈ ਹੈ, ਜੋਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹੁਸ਼ਿਆਰਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਬਹਿਬੋਵਾਲ ਛੰਨੀਆਂ ਦੇ ਖੇਤਾਂ ਵਿੱਚ ਟਰੈਕਟਰ ਪਲਟਣ ਕਾਰਨ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਜੋਤ ਸਿੰਘ 11ਵੀਂ ਜਮਾਤ ਵਿੱਚ ਪੜ੍ਹਦਾ ਸੀ।

PunjabKesari

ਗੁਰਜੋਤ ਖੇਤ ਵਿੱਚ ਟਰੈਕਟਰ ਲੈ ਕੇ ਜਾ ਰਿਹਾ ਸੀ ਕਿ ਟਰੈਕਟਰ ਪਲਟ ਗਿਆ ਅਤੇ ਹੇਠਾਂ ਕੁਚਲੇ ਜਾਣ ਕਾਰਨ ਗੁਰਜੋਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਰਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਖ਼ਬਰ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ।

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS