ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ, ਇਸ ਦਿਨ ਸ਼ੁਰੂ ਹੋਵੇਗੀ ਯਾਤਰਾ

ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ, ਇਸ ਦਿਨ ਸ਼ੁਰੂ ਹੋਵੇਗੀ ਯਾਤਰਾ

ਗੋਪੇਸ਼ਵਰ- ਉਤਰਾਖੰਡ ਦੇ ਚਮੋਲੀ ਜ਼ਿਲੇ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਪੈਦਲ ਯਾਤਰਾ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। 25 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਵੇਗੀ। ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਤਰਾਂ ਨੇ ਇਥੇ ਦੱਸਿਆ ਕਿ ਖਰਾਬ ਮੌਸਮ ਦੌਰਾਨ ਫੌਜ ਦੇ ਜਵਾਨ ਘਾਂਗੜੀਆ ਅਤੇ ਲੋਕਪਾਲ ਸਾਹਿਬ ਨੂੰ ਜਾਂਦੀ ਸੜਕ ਤੋਂ ਬਰਫ਼ ਹਟਾਉਣ ’ਚ ਲੱਗੇ ਹੋਏ ਹਨ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ 22 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਯਾਤਰਾ ਦੇ ਰਸਤਿਆਂ ’ਤੇ ਫੁੱਟਪਾਥਾਂ ਨੂੰ ਚੌੜਾ ਕਰਨ ਅਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

PunjabKesari

ਓਧਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਪ੍ਰਬੰਧਕ ਸਰਦਾਰ ਸੇਵਾ ਸਿੰਘ ਨੇ ਕਿਹਾ ਕਿ ਘਾਂਗੜੀਆ ਤੋਂ ਹੇਮਕੁੰਟ ਸਾਹਿਬ ਵਿਚਾਲੇ ਪੈਦਲ ਰਸਤੇ 'ਤੇ ਬਰਫ਼ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਾਲ ਉੱਤਰਾਖੰਡ ਸਰਕਾਰ ਅਤੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਨੇ ਤੀਰਥ ਯਾਤਰਾ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਦੀ ਤਾਰੀਖ਼ 25 ਮਈ ਐਲਾਨ ਕੀਤੀ ਹੈ।ਗੁਰਦੁਆਰਾ ਸਾਹਿਬ ਪ੍ਰਬੰਧਨ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਮੌਜੂਦਾ ਤੀਰਥ ਯਾਤਰਾ 12 ਤੋਂ 15 ਫੁੱਟ ਬਰਫ਼ ਨਾਲ ਢਕੀ ਹੋਈ ਹੈ। ਜਵਾਨ ਗੁਰਦੁਆਰਾ ਕੰਪਲੈਕਸ ਨੂੰ ਆਪਣਾ ਆਧਾਰ ਬਣਾ ਕੇ ਬਰਫ਼ ਕੱਟਣ ਅਤੇ ਸੜਕ ਨੂੰ ਸਾਫ਼ ਕਰਨ ਲਈ ਜੁੱਟੇ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS