ਪੰਜਾਬ ਪੁਲਸ ਨੇ 2024 ਦੀ ਹੁਣ ਤਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਫੜੀ, ਕੈਨੇਡਾ ਸਣੇ 5 ਦੇਸ਼ਾਂ 'ਚ ਫੈਲਿਆ ਨੈੱਟਵਰਕ

ਪੰਜਾਬ ਪੁਲਸ ਨੇ 2024 ਦੀ ਹੁਣ ਤਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਫੜੀ, ਕੈਨੇਡਾ ਸਣੇ 5 ਦੇਸ਼ਾਂ 'ਚ ਫੈਲਿਆ ਨੈੱਟਵਰਕ

ਜਲੰਧਰ- ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ 3 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ 2024 ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਜ਼ਬਤੀ ਹੈ। ਇਹ ਸਿੰਡੀਕੇਟ ਗਿਰੋਹ ਸਰਹੱਦ ਪਾਰ ਅਤੇ ਕੌਮਾਂਤਰੀ ਡਰੱਗ ਤਸਕਰੀ ਵਿਚ ਸਰਗਰਮ ਰੂਪ ਨਾਲ ਸ਼ਾਮਲ ਸੀ ਅਤੇ 5 ਦੇਸ਼ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ 2 ਸੂਬੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿਚ ਇਕ ਘਰੇਲੂ ਨੈੱਟਵਰਕ ਵੀ ਸੀ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। 

PunjabKesari

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS