ਕਾਂਗਰਸੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਬਲਕੌਰ ਸਿੰਘ ਦਾ ਬਿਆਨ, ਜਾਣੋ ਕੀ ਹੈ ਉਨ੍ਹਾਂ ਦਾ ਫ਼ੈਸਲਾ

ਕਾਂਗਰਸੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਬਲਕੌਰ ਸਿੰਘ ਦਾ ਬਿਆਨ, ਜਾਣੋ ਕੀ ਹੈ ਉਨ੍ਹਾਂ ਦਾ ਫ਼ੈਸਲਾ

ਮਾਨਸਾ- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਹਵੇਲੀ ’ਚ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਬਠਿੰਡਾ ਤੋਂ ਕਾਂਗਰਸ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਪਹੁੰਚੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤਲਵੰਡੀ ਸਾਬੋ ਤੋਂ ਪਿੰਡ ਮੂਸਾ ਪਹੁੰਚਣਾ ਵੀ ਚਰਚਾ ਦਾ ਵਿਸ਼ਾ ਰਿਹਾ।

ਬਲਕੌਰ ਸਿੰਘ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਗੇ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਦੀ ਮੰਗ ਰੱਖੀ ਗਈ। ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਉਹ ਪਾਰਟੀ ਉਮੀਦਵਾਰ ਦਾ ਸਮਰਥਨ ਕਰਨਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


 

Credit : www.jagbani.com

  • TODAY TOP NEWS