PSEB 8ਵੀਂ ਤੇ 12ਵੀਂ ਜਮਾਤ ਵਾਲੇ ਹੋ ਜਾਣ ਤਿਆਰ, ਅੱਜ ਆਵੇਗਾ Result, ਇੰਝ ਕਰੋ ਚੈੱਕ

PSEB 8ਵੀਂ ਤੇ 12ਵੀਂ ਜਮਾਤ ਵਾਲੇ ਹੋ ਜਾਣ ਤਿਆਰ, ਅੱਜ ਆਵੇਗਾ Result, ਇੰਝ ਕਰੋ ਚੈੱਕ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਮੰਗਲਵਾਰ ਮਤਲਬ ਕਿ ਅੱਜ ਐਲਾਨਿਆ ਜਾਵੇਗਾ। ਇਸ ਸਬੰਧੀ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਦੋਵੇਂ ਜਮਾਤਾਂ ਦਾ ਨਤੀਜਾ ਤਿਆਰ ਹੋ ਚੁੱਕਾ ਹੈ ਅਤੇ ਇਸ ਦਾ ਅੱਜ ਐਲਾਨ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਹ ਨਤੀਜਾ ਅੱਜ ਮੀਡੀਆ ਲਈ ਐਲਾਨ ਦਿੱਤਾ ਜਾਵੇਗਾ ਤੇ ਮੈਰਿਟ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਪਰ ਆਮ ਜਨਤਾ ਲਈ ਇਹ ਨਤੀਜਾ ਇੱਕ ਮਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਮੁਹੱਈਆ ਹੋਵੇਗਾ।

ਕਿੰਝ ਚੈੱਕ ਕਰਨਾ ਹੈ ਨਤੀਜਾ
PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਹੋਮ ਪੇਜ ‘ਤੇ ਉਪਲੱਬਧ PSEB 12th Result 2024 ਜਾਂ PSEB 8th Result 2024 ਲਿੰਕ ‘ਤੇ ਕਲਿੱਕ ਕਰੋ।
ਇੱਕ ਨਵਾਂ ਪੇਜ ਖੁੱਲ੍ਹ ਜਾਵੇਗਾ।
ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿੱਟ ਬਟਨ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ ਤੁਹਾਡਾ PSEB 12th Result 2024 ਅਤੇ PSEB 8th Result ਸਕਰੀਨ ‘ਤੇ ਦਿਖਾਈ ਦੇਵੇਗਾ।
ਨਤੀਜਾ ਚੈੱਕ ਕਰੋ ਅਤੇ ਪੰਨਾ ਡਾਊਨਲੋਡ ਕਰੋ।
ਭਵਿੱਖ ਦੇ ਸੰਦਰਭ ਲਈ ਇਸ ਦੀ ਹਾਰਡ ਕਾਪੀ ਆਪਣੇ ਕੋਲ ਰੱਖੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

Credit : www.jagbani.com

  • TODAY TOP NEWS