ਕੀ ਰਾਜਾ ਵੜਿੰਗ ਨੂੰ ਛੱਡਣੀ ਪਵੇਗੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ? ਸਿਆਸੀ ਗਲਿਆਰਿਆਂ 'ਚ ਛਿੜੀ ਚਰਚਾ

ਕੀ ਰਾਜਾ ਵੜਿੰਗ ਨੂੰ ਛੱਡਣੀ ਪਵੇਗੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ? ਸਿਆਸੀ ਗਲਿਆਰਿਆਂ 'ਚ ਛਿੜੀ ਚਰਚਾ

ਲੁਧਿਆਣਾ : ਕਾਂਗਰਸ ਵਲੋਂ ਲੋਕ ਸਭਾ ਚੋਣਾਂ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਬਾਅਦ ਵੱਡਾ ਸਵਾਲ ਇਹ ਉੱਠਦਾ ਹੈ ਕਿ ਕੀ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣੀ ਪਵੇਗੀ ਕਿਉਂਕਿ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਨੂੰ ਬਠਿੰਡਾ ਤੋਂ ਟਿਕਟ ਨਹੀਂ ਮਿਲੀ ਤਾਂ ਇਹ ਗੱਲ ਕਹੀ ਗਈ ਸੀ ਕਿ ਪੰਜਾਬ ਪ੍ਰਧਾਨ ਹੋਣ ਦੇ ਨਾਤੇ ਸਾਰੀਆਂ ਸੀਟਾਂ 'ਤੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਲਈ ਜਾਣਾ ਜ਼ਰੂਰੀ ਹੈ ਅਤੇ ਜੇਕਰ ਪਤਨੀ ਨੂੰ ਟਿਕਟ ਮਿਲਦੀ ਤਾਂ ਰਾਜਾ ਵੜਿੰਗ ਨੂੰ ਜ਼ਿਆਦਾਤਰ ਸਮਾਂ ਬਠਿੰਡਾ 'ਚ ਦੇਣਾ ਪੈਂਦਾ। ਹੁਣ ਕਾਂਗਰਸ ਵਲੋਂ ਖ਼ੁਦ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾ ਦਿੱਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੂਰਾ ਸਮਾਂ ਲੁਧਿਆਣਾ 'ਚ ਹੀ ਦੇਣਾ ਪਵੇਗਾ ਅਤੇ ਉਹ ਪੰਜਾਬ ਦੇ ਬਾਕੀ ਹਿੱਸਿਆਂ 'ਚ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਲਈ ਨਹੀਂ ਜਾ ਸਕਦੇ ਹਨ। ਇਸ ਦੌਰਾਨ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਕਾਂਗਰਸ ਵਲੋਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਕਾਰਜਕਾਰੀ ਤੌਰ 'ਤੇ ਕਿਸੇ ਹੋਰ ਵੱਡੇ ਆਗੂ ਨੂੰ ਦਿੱਤੀ ਜਾ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 

Credit : www.jagbani.com

  • TODAY TOP NEWS