ਕਾਂਗਰਸ ਛੱਡ ਕੇ ਇਸ ਪਾਰਟੀ 'ਚ ਸ਼ਾਮਲ ਹੋਣਗੇ ਦਲਵੀਰ ਗੋਲਡੀ, CM ਮਾਨ ਖ਼ਿਲਾਫ਼ ਲੜ ਚੁੱਕੇ ਨੇ ਚੋਣ (ਵੀਡੀਓ)

ਕਾਂਗਰਸ ਛੱਡ ਕੇ ਇਸ ਪਾਰਟੀ 'ਚ ਸ਼ਾਮਲ ਹੋਣਗੇ ਦਲਵੀਰ ਗੋਲਡੀ, CM ਮਾਨ ਖ਼ਿਲਾਫ਼ ਲੜ ਚੁੱਕੇ ਨੇ ਚੋਣ (ਵੀਡੀਓ)

ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਲਵੀਰ ਗੋਲਡੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਦਲਵੀਰ ਗੋਲਡੀ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਤਕ ਗੋਲਡੀ ਨੂੰ ਪਾਰਟੀ ਵਿਚ ਸ਼ਾਮਲ ਕਰ ਸਕਦੇ ਹਨ। ਦੱਸ ਦਈਏ ਕਿ ਦਲਵੀਰ ਸਿੰਘ ਗੋਲਡੀ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਕਾਂਗਰਸ ਪਾਰਟੀ ਦੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਵੀ ਸਨ। 

ਇਹ ਖ਼ਬਰ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਚੰਨੀ ਨੂੰ ਲੱਗੇਗਾ ਇਕ ਹੋਰ ਝਟਕਾ! ਇਸ ਕਾਂਗਰਸੀ ਨੂੰ ਪਾਰਟੀ 'ਚ ਸ਼ਾਮਲ ਕਰਨਗੇ ਸੁਖਬੀਰ ਬਾਦਲ

ਬੀਤੇ ਦਿਨੀਂ  ਦਿੱਤੇ ਅਸਤੀਫ਼ੇ ਵਿਚ ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਇਹ ਫ਼ੈਸਲਾ ਲੈ ਰਹੇ ਹਨ। ਉਨ੍ਹਾਂ ਸੋਸ਼ਲ ਮੀਡੀਆ 'ਤੇ ਅਸਤੀਫ਼ਾ ਸਾਂਝਾ ਕਰਦਿਆਂ ਲਿਖਿਆ ਸੀ ਕਿ, "ਭਰੇ ਮਨ ਨਾਲ ਮੈਂ ਅੱਜ ਜੋ ਫ਼ੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸਬੰਧੀ ਅਤੇ ਜੋ ਵੀ ਮੈਨੂੰ ਨਿੱਜੀ ਤੌਰ 'ਤੇ ਮੇਰੇ ਸਾਥੀ ਜਾਣਦੇ ਹਨ ਉਨ੍ਹਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।" ਦੱਸ ਦਈਏ ਕਿ ਉਹ ਕਾਂਗਰਸ ਵੱਲੋਂ ਸੰਗਰੂਰ ਤੋਂ ਲੋਕ ਸਭਾ ਲੜਣ ਦੇ ਦਾਅਵੇਦਾਰ ਮੰਨੇ ਜਾ ਰਹੇ ਸਨ, ਪਰ ਕਾਂਗਰਸ ਵੱਲੋਂ ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਗਈ। ਇਸ ਮਗਰੋਂ ਗੋਲਡੀ ਨੇ ਫੇਸਬੁੱਕ 'ਤੇ ਲਾਈਵ ਆ ਕੇ ਆਪਣੀ ਨਿਰਾਸ਼ਾ ਜ਼ਾਹਰ ਕੀਤੀ ਸੀ। ਇਸ ਮਗਰੋਂ ਸੁਖਪਾਲ ਖਹਿਰਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਉਨ੍ਹਾਂ ਨੂੰ ਮਨਾਉਣ ਦੇ ਲਈ ਆਏ ਸਨ।

ਇਹ ਖ਼ਬਰ ਵੀ ਪੜ੍ਹੋ - ਰਾਜਾ ਵੜਿੰਗ ਨੂੰ ਟਿਕਟ ਮਿਲਣ ਮਗਰੋਂ ਕਾਂਗਰਸ 'ਚ ਖਿੱਚੋਤਾਣ! ਨਵਜੋਤ ਸਿੱਧੂ ਵੱਲੋਂ ਐਲਾਨੇ ਅਹੁਦੇਦਾਰ ਨੇ ਦਿੱਤਾ ਅਸਤੀਫ਼ਾ

ਦਲਵੀਰ ਸਿੰਘ ਗੋਲਡੀ 2017 ਵਿਚ ਧੂਰੀ ਤੋਂ ਵਿਧਾਇਕ ਚੁਣੇ ਗਏ ਸਨ। 2022 ਵਿਚ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਚੋਣ ਲੜੇ ਜਿਸ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮਗਰੋਂ ਸੰਗਰੂਰ 'ਚ ਹੋਈ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਲੋਕ ਸਭਾ ਉਮੀਦਵਾਰ ਵੀ ਐਲਾਨਿਆ ਗਿਆ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS