ਸਲਮਾਨ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਦਾ ਕਬੂਲਨਾਮਾ, ਸਰਕਾਰੀ ਗਵਾਹ ਬਣਨ ਨੂੰ ਤਿਆਰ

ਸਲਮਾਨ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਦਾ ਕਬੂਲਨਾਮਾ, ਸਰਕਾਰੀ ਗਵਾਹ ਬਣਨ ਨੂੰ ਤਿਆਰ

ਮੁੰਬਈ - ਇਥੋਂ ਦੇ ਉਪਨਗਰ ਬਾਂਦਰਾ ’ਚ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਦੇ ਮਾਮਲੇ ’ਚ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੇ ਮਾਮਲੇ ’ਚ ਸਰਕਾਰੀ ਗਵਾਹ ਬਣਨ ਦੀ ਇੱਛਾ ਪ੍ਰਗਟਾਈ ਹੈ। ਮੁਲਜ਼ਮਾਂ ਦੀ ਪਛਾਣ ਦਾ ਖੁਲਾਸਾ ਕੀਤੇ ਬਿਨਾਂ ਸੂਤਰਾਂ ਨੇ ਦੱਸਿਆ ਕਿ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਕੀ ਬਿਸ਼ਨੋਈ ਗੈਂਗ ਲੈ ਰਹੀ ਰਾਸ਼ਟਰ ਵਿਰੋਧੀ ਤੱਤਾਂ ਤੋਂ ਮਦਦ? ਮਾਮਲੇ ਦੀ ਜਾਂਚ ’ਚ ਜੁਟੀ ਮੁੰਬਈ ਪੁਲਸ

ਉਨ੍ਹਾਂ ਕਿਹਾ ਕਿ ਪ੍ਰਕਿਰਿਆ ਅਨੁਸਾਰ, ਜਾਂਚ ਏਜੰਸੀ ਪਹਿਲਾਂ ਕਿਸੇ ਉੱਚ ਰੈਂਕ ਦੇ ਅਧਿਕਾਰੀ ਸਾਹਮਣੇ ਮੁਲਜ਼ਮ ਦਾ ਇਕਬਾਲੀਆ ਬਿਆਨ ਦਰਜ ਕਰੇਗੀ, ਜੋ ਚੱਲ ਰਹੀ ਜਾਂਚ ਦਾ ਹਿੱਸਾ ਨਹੀਂ ਹੈ ਅਤੇ ਬਾਅਦ ’ਚ ਉਸ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ, ''ਇਕਬਾਲੀਆ ਬਿਆਨ ਸਬੂਤ ਦਾ ਹਿੱਸਾ ਹੋਵੇਗਾ ਅਤੇ ਇਸ ਦੀ ਵਰਤੋਂ ਉਸ ਦੇ ਨਾਲ-ਨਾਲ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਰ ਮੁਲਜ਼ਮਾਂ ਖ਼ਿਲਾਫ਼ ਵੀ ਕੀਤੀ ਜਾਵੇਗੀ।''

ਇਹ ਖ਼ਬਰ ਵੀ ਪੜ੍ਹੋ : ਇਸ ਵਾਰ ਗਰਮੀ ਕੱਢੇਗੀ ਵੱਟ, ਲੂ ਨਾਲ ਪ੍ਰਭਾਵਿਤ ਹੋਵੇਗਾ ਪੂਰਾ ਭਾਰਤ

ਸੋਮਵਾਰ ਨੂੰ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ 3 ਮੁਲਜ਼ਮਾਂ ਨੂੰ 8 ਮਈ ਤੱਕ ਪੁਲਸ ਹਿਰਾਸਤ ’ਚ ਭੇਜ ਦਿੱਤਾ ਗਿਆ, ਜਦਕਿ ਚੌਥੇ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS