ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਜੁੜੀ ਵੱਡੀ ਖ਼ਬਰ, ਦਿੱਲੀ ਪੁਲਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾਲ ਜੁੜੀ ਵੱਡੀ ਖ਼ਬਰ, ਦਿੱਲੀ ਪੁਲਸ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਨਵੀਂ ਦਿੱਲੀ- ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਦੇ ਕਈ ਸਕੂਲਾਂ ਨੂੰ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਦਿੱਲੀ ਪੁਲਸ ਨੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਦਿੱਲੀ ਦੇ ਸਾਰੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ। ਦਿੱਲੀ ਪੁਲਸ ਨੇ 'ਐਕਸ' 'ਤੇ ਪੋਸਟ ਵਿਚ ਕਿਹਾ ਕਿ ਦਿੱਲੀ ਦੇ ਕੁਝ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੇ ਈ-ਮੇਲ ਮਿਲੇ। ਦਿੱਲੀ ਪੁਲਸ ਨੇ ਪ੍ਰੋਟੋਕਾਲ ਤਹਿਤ ਅਜਿਹੇ ਸਕੂਲਾਂ ਦੀ ਡੂੰਘਾਈ ਨਾਲ ਜਾਂਚ ਕੀਤੀ। ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਹ ਮੇਲ ਫਰਜ਼ੀ ਹੈ। ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਹ ਘਬਰਾਉਣ ਨਾ ਅਤੇ ਸ਼ਾਂਤੀ ਬਣਾ ਕੇ ਰੱਖਣ। ਪੁਲਸ ਨੇ ਕਿਹਾ ਕਿ ਧਮਕੀ ਭਰੀ ਮੇਲ, ਜੋ ਕਾਪੀ (CC) ਕੀਤੀ ਗਈ ਸੀ ਅਤੇ ਕਈ ਸਕੂਲਾਂ ਨੂੰ ਭੇਜੀ ਗਈ ਸੀ, ਫਰਜ਼ੀ ਹੋਣ ਦਾ ਸ਼ੱਕ ਹੈ ਕਿਉਂਕਿ ਹੁਣ ਤੱਕ ਕਿਸੇ ਵੀ ਸਕੂਲ ਵਿਚੋਂ ਕੁਝ ਵੀ ਬਰਾਮਦ ਨਹੀਂ ਹੋਇਆ ਹੈ। 

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਸ ਡਿਪਟੀ ਕਮਿਸ਼ਨਰ ਦੇਵੇਸ਼ ਕੁਮਾਰ ਮਾਹਲਾ ਨੇ ਕਿਹਾ ਕਿ ਅਸੀਂ ਸਾਰੇ ਸਕੂਲਾਂ ਦੀ ਜਾਂਚ ਕੀਤੀ ਹੈ ਅਤੇ ਕੁਝ ਵੀ ਨਹੀਂ ਮਿਲਿਆ ਹੈ, ਘਬਰਾਉਣ ਦੀ ਲੋੜ ਨਹੀਂ ਹੈ। ਇਹ ਦਹਿਸ਼ਤ ਪੈਦਾ ਕਰਨ ਲਈ ਭੇਜੀ ਗਈ ਮੇਲ ਸੀ। ਪੁਲਸ ਮੁਤਾਬਕ ਦਿੱਲੀ ਪਬਲਿਕ ਸਕੂਲ, ਮਦਰ ਮੈਰੀ ਸਕੂਲ, ਸੰਸਕ੍ਰਿਤੀ ਸਕੂਲ, ਪੁਸ਼ਪ ਵਿਹਾਰ ਵਿਚ ਐਮਿਟੀ ਸਕੂਲ, ਡੀ. ਏ. ਵੀ. ਆਦਿ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਉੱਚ ਸੁਰੱਖਿਆ ਖੇਤਰ ਵਿਚ ਆਉਣ ਵਾਲੇ ਡੀ. ਪੀ. ਐੱਸ. ਨੋਇਡਾ ਸਕੂਲ ਨੂੰ ਵੀ ਇਸ ਤਰ੍ਹਾਂ ਦੀ ਧਮਕੀ ਮਿਲੀ ਹੈ।

PunjabKesari

ਧਮਕੀਆਂ ਦੀ ਜਾਣਕਾਰੀ ਮਿਲਦੇ ਹੀ ਪੁਲਸ ਨੇ ਕਾਰਵਾਈ ਕਰਦਿਆਂ ਸਾਰੇ ਸਕੂਲਾਂ ਨੂੰ ਖਾਲੀ ਕਰਵਾ ਲਿਆ।  ਇਸ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਪੁਲਸ ਕਮਿਸ਼ਨਰ ਸੰਜੇ ਅਰੋੜਾ ਨਾਲ ਗੱਲ ਕੀਤੀ ਅਤੇ ਦਿੱਲੀ-ਐਨਸੀਆਰ 'ਚ ਸਕੂਲਾਂ 'ਚ ਬੰਬ ਦੀ ਧਮਕੀ ਬਾਰੇ ਵਿਸਥਾਰਪੂਰਵਕ ਰਿਪੋਰਟ ਮੰਗੀ। ਉਨ੍ਹਾਂ ਪੁਲਸ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀ ਚਾਰਦੀਵਾਰੀ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾਵੇ, ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਅਣਗਹਿਲੀ ਨਾ ਹੋਵੇ।

PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS