ਹਾਦਸੇ ਨੇ ਉਜਾੜੀਆਂ ਹੱਸਦੇ-ਖੇਡਦੇ ਪਰਿਵਾਰ ਦੀਆਂ ਖ਼ੁਸ਼ੀਆਂ, 7 ਮਹੀਨੇ ਦੀ ਬੱਚੀ ਦੀ ਹੋਈ ਦਰਦਨਾਕ ਮੌਤ

ਹਾਦਸੇ ਨੇ ਉਜਾੜੀਆਂ ਹੱਸਦੇ-ਖੇਡਦੇ ਪਰਿਵਾਰ ਦੀਆਂ ਖ਼ੁਸ਼ੀਆਂ, 7 ਮਹੀਨੇ ਦੀ ਬੱਚੀ ਦੀ ਹੋਈ ਦਰਦਨਾਕ ਮੌਤ

ਬਨੂੜ/ਨਵਾਂਸ਼ਹਿਰ - ਬਨੂੜ ਤੋਂ ਤੇਪਲਾਂ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਧਰਮਗੜ੍ਹ ਟੀ-ਪੁਆਇੰਟ ’ਤੇ ਇਕ ਮੋਟਰਸਾਈਕਲ ਦੇ ਕੰਟੇਨਰ ਨਾਲ ਟਕਰਾ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਇਕ 7 ਮਹੀਨੇ ਦੀ ਬੱਚੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਮਹਿੰਦਰ ਸਿੰਘ ਧੋਨੀ ਨੇ ਦੱਸਿਆ ਕਿ ਜ਼ਿਲ੍ਹਾ ਨਵਾਂਸ਼ਹਿਰ ਅਤੇ ਥਾਣਾ ਰਾਹੋਂ ਅਧੀਨ ਪੈਂਦੇ ਪਿੰਡ ਭਾਲਟਾਂ ਦਾ ਵਸਨੀਕ ਮੁਰੀਦ ਅਲੀ (28) ਪੁੱਤਰ ਰੋਸ਼ਨਦੀਨ ਆਪਣੀ ਪਤਨੀ ਜੈਨਿਮ, ਪੁੱਤਰੀ ਰਾਣੀ (3) ਅਤੇ 7 ਮਹੀਨੇ ਦੀ ਬੱਚੀ ਰਾਫ਼ੀਆ ਨਾਲ ਮੋਟਰਸਾਈਕਲ ’ਤੇ ਆਪਣੇ ਸਹੁਰੇ ਪਿੰਡ ਲਾਲੜੂ ਮੰਡੀ ਤੋਂ ਬਨੂੜ ਆ ਰਿਹਾ ਸੀ।

ਜਦੋਂ ਉਹ ਮੋਟਰਸਾਈਕਲ ਸਵਾਰ ਬਨੂੜ ਤੋਂ ਤੇਪਲਾਂ ਨੂੰ ਜਾਂਦੇ ਕੌਮੀ ਮਾਰਗ ਸਥਿਤ ਧਰਮਗੜ੍ਹ ਟੀ-ਪੁਆਇੰਟ ’ਤੇ ਪਹੁੰਚਿਆ ਤਾਂ ਅਚਾਨਕ ਮੋਟਰਸਾਈਕਲ ਅੱਗੇ ਜਾ ਰਹੇ ਕੰਟੇਨਰ ਦੇ ਪਿੱਛੇ ਲੱਗੇ ਹੋਏ ਲੋਹੇ ਦੇ ਡੰਡੇ ਨਾਲ ਟਕਰਾ ਕੇ ਡਿੱਗ ਗਿਆ। ਹਾਦਸੇ ’ਚ 7 ਮਹੀਨੇ ਦੀ ਬੱਚੀ ਰਾਫ਼ੀਆ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ ਅਤੇ ਬਾਕੀ ਪਰਿਵਾਰ ਦਾ ਵਾਲ-ਵਾਲ ਬਚਾਅ ਹੋ ਗਿਆ। ਗੰਭੀਰ ਜ਼ਖ਼ਮੀ ਰਾਫ਼ੀਆ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ’ਚ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS