ਬਾਰਡਰ ਰੇਂਜ ਪੁਲਸ ਦੀ ਵੱਡੀ ਕਾਮਯਾਬੀ: ਹੈਰੋਇਨ ਦੀ ਸਮੱਗਲਿੰਗ ਕਰਨ ਵਾਲਾ ਅੰਤਰਰਾਸ਼ਟਰੀ ਸਮੱਗਲਰ ਗ੍ਰਿਫ਼ਤਾਰ

ਬਾਰਡਰ ਰੇਂਜ ਪੁਲਸ ਦੀ ਵੱਡੀ ਕਾਮਯਾਬੀ: ਹੈਰੋਇਨ ਦੀ ਸਮੱਗਲਿੰਗ ਕਰਨ ਵਾਲਾ ਅੰਤਰਰਾਸ਼ਟਰੀ ਸਮੱਗਲਰ ਗ੍ਰਿਫ਼ਤਾਰ

ਅੰਮ੍ਰਿਤਸਰ-ਅੰਮ੍ਰਿਤਸਰ ਬਾਰਡਰ ਰੇਂਜ ਪੁਲਸ ਨੇ ਬੀ. ਐੱਸ. ਐੱਫ. ਦੀ ਮਦਦ ਨਾਲ ਪਾਕਿਸਤਾਨ ਤੋਂ ਆ ਰਹੇ ਡਰੋਨ ਰਾਹੀਂ ਹੈਰੋਇਨ ਦੀ ਸਮੱਗਲਿੰਗ ਕਰਨ ਵਾਲੇ ਇਕ ਸਮੱਗਲਰ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿੱਚੋਂ ਅੱਧਾ ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਅੰਮ੍ਰਿਤਸਰ ਬਾਰਡਰ ਰੇਂਜ ਪੁਲਸ ਦੇ ਕਪਤਾਨ ਡੀ. ਆਈ. ਜੀ. ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਮੁਲਜ਼ਮ ਦੀ ਪਹਿਚਾਣ ਜਗਰੂਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਜਠੌਲ, ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

ਦੱਸਿਆ ਜਾਂਦਾ ਹੈ ਕਿ ਡੀ. ਆਈ. ਜੀ. ਰਾਕੇਸ਼ ਕੌਸ਼ਲ ਨੂੰ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਘਰਿੰਡਾ ਦੇ ਖੇਤਰ ਵਿੱਚ ਡਰੋਨਾਂ ਰਾਹੀਂ ਨਸ਼ਾ ਭੇਜਣ ਦੀ ਸੂਚਨਾ ਮਿਲੀ ਸੀ। ਡੀ. ਆਈ. ਜੀ., ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ, ਏ. ਕੇ. ਮਿਸ਼ਰਾ, ਕਮਾਂਡੈਂਟ, 144 ਬਟਾਲੀਅਨ, ਸੀਮਾ ਸੁਰੱਖਿਆ ਬਲ, ਖਾਸਾ ਨੂੰ ਸਾਂਝੇ ਆਪ੍ਰੇਸ਼ਨ ਕਰਨ ਦੇ ਨਿਰਦੇਸ਼ ਦਿੱਤੇ। ਇਸ ’ਤੇ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਆਈ. ਪੀ. ਸੀ. ਦੇ ਅਧਿਕਾਰੀਆਂ ਵੱਲੋਂ ਉਕਤ ਸਥਾਨ ਦੀ ਸ਼ਨਾਖਤ ਕੀਤੀ ਗਈ ਅਤੇ ਇਕ ਸਾਂਝੇ ਸਰਚ ਅਭਿਆਨ ਵਿਚ ਨਸ਼ਾ ਸਮੱਗਲਰ ਜਗਰੂਪ ਸਿੰਘ ਨੂੰ ਕਾਬੂ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਸਮੱਗਲਰ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਂਦਾ ਸੀ ਅਤੇ ਉਸ ਤੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਅੰਤਰਰਾਸ਼ਟਰੀ ਸਮੱਗਲਰ ਸ਼ਾਹ ਦਾ ਨਾਂ ਆਇਆ ਸਾਹਮਣੇ, 10 ਵਾਰ ਪਹਿਲਾਂ ਵੀ ਮੰਗਵਾਂ ਚੁੱਕੈ ਹੈਰੋਇਨ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS