ਆਬੂ ਧਾਬੀ 'ਚ ਭਾਰੀ ਮੀਂਹ ਤੋਂ ਬਾਅਦ ਡੁੱਬੇ ਕਈ ਸ਼ਹਿਰ, ਦੁਬਈ ਏਅਰਪੋਰਟ ਨੇ ਜਾਰੀ ਕੀਤੀ ਐਡਵਾਈਜ਼ਰੀ

ਆਬੂ ਧਾਬੀ 'ਚ ਭਾਰੀ ਮੀਂਹ ਤੋਂ ਬਾਅਦ ਡੁੱਬੇ ਕਈ ਸ਼ਹਿਰ, ਦੁਬਈ ਏਅਰਪੋਰਟ ਨੇ ਜਾਰੀ ਕੀਤੀ ਐਡਵਾਈਜ਼ਰੀ

ਦੁਬਈ : ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਅਪ੍ਰੈਲ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਕੁਝ ਦਿਨ ਬਾਅਦ ਵੀਰਵਾਰ ਤੜਕੇ ਅਬੂ ਧਾਬੀ ਅਤੇ ਦੁਬਈ ਵਿੱਚ ਭਾਰੀ ਮੀਂਹ ਅਤੇ ਤੂਫਾਨ ਆਇਆ, ਜਿਸ ਕਾਰਨ ਬਹੁਤ ਸਾਰੇ ਸ਼ਹਿਰ ਪਾਣੀ ਵਿੱਚ ਡੁੱਬ ਗਏ। ਖ਼ਰਾਬ ਮੌਸਮ ਦੇ ਮੱਦੇਨਜ਼ਰ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਅਤੇ ਦੁਬਈ ਵਿੱਚ ਬੱਸ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ। ਸਥਾਨਕ ਮੀਡੀਆ ਦੀ ਰਿਪੋਰਟ ਅਨੁਸਾਰ, ਅਬੂ ਧਾਬੀ ਦੇ ਕੁਝ ਹਿੱਸਿਆਂ ਵਿੱਚ ਸੜਕਾਂ 'ਤੇ ਪਾਣੀ ਭਰ ਜਾਣ ਦੀ ਸੂਚਨਾ ਮਿਲੀ ਹੈ, ਜਦੋਂ ਕਿ ਤੇਜ਼ ਹਵਾਵਾਂ ਨੇ ਜੇਬੇਲ ਅਲੀ, ਅਲ ਮਕਤੂਮ ਇੰਟਰਨੈਸ਼ਨਲ ਏਅਰਪੋਰਟ, ਦੁਬਈ ਇੰਡਸਟਰੀਅਲ ਸਿਟੀ, ਦੁਬਈ ਇਨਵੈਸਟਮੈਂਟ ਪਾਰਕ ਅਤੇ ਜੁਮੇਰਾਹ ਵਿਲੇਜ ਟ੍ਰਾਈਐਂਗਲ ਵਿੱਚ ਤਬਾਹੀ ਮਚਾਈ ਹੋਈ ਹੈ।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਬੁੱਧਵਾਰ ਨੂੰ ਦੁਬਈ ਹਵਾਈ ਅੱਡਿਆਂ ਅਤੇ ਦੋ ਸਥਾਨਕ ਏਅਰਲਾਈਨਾਂ ਨੇ ਯਾਤਰੀਆਂ ਲਈ ਸਲਾਹ ਜਾਰੀ ਕੀਤੀ, ਜਿਸ ਵਿਚ ਉਨ੍ਹਾਂ ਨੂੰ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਯਾਤਰਾ ਕਰਨ ਵੇਲੇ ਦੇਰੀ ਲਈ ਤਿਆਰ ਰਹਿਣ ਲਈ ਕਿਹਾ। ਖਲੀਜ ਟਾਈਮਜ਼ ਦੇ ਅਨੁਸਾਰ, ਦੁਬਈ ਲਈ ਆਉਣ ਵਾਲੀਆਂ ਪੰਜ ਉਡਾਣਾਂ ਨੂੰ ਰਾਤੋ ਰਾਤ ਮੋੜ ਦਿੱਤਾ ਗਿਆ, ਜਦੋਂ ਕਿ ਨੌਂ ਪਹੁੰਚਣ ਵਾਲੀਆਂ ਅਤੇ ਚਾਰ ਬਾਹਰ ਜਾਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਮੀਰਾਤ ਦੀਆਂ ਕਈ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਸਥਾਨਕ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਦੁਬਈ ਨਿਵਾਸੀ ਵੀਰਵਾਰ ਨੂੰ ਸਵੇਰੇ 3 ਵਜੇ ਦੇ ਕਰੀਬ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਦੇ ਡਿੱਗਣ ਨਾਲ ਜਾਗ ਗਏ। ਲਗਭਗ ਇੱਕ ਘੰਟੇ ਬਾਅਦ ਸ਼ਾਮ 4 ਵਜੇ ਦੇ ਕਰੀਬ ਦੇਸ਼ ਦੇ ਮੌਸਮ ਵਿਭਾਗ ਨੇ ਇੱਕ ਅੰਬਰ ਅਲਰਟ ਜਾਰੀ ਕੀਤਾ, ਜਿਸ ਵਿੱਚ ਸੰਕੇਤ ਦਿੱਤਾ ਗਿਆ ਕਿ ਮੀਂਹ ਦੇ ਬੱਦਲਾਂ ਨੇ ਦੇਸ਼ ਦੇ ਜ਼ਿਆਦਾਤਰ ਹਿੱਸੇ ਨੂੰ ਢੱਕ ਲਿਆ ਹੈ। ਦੇਸ਼ ਵਿੱਚ 3 ਮਈ ਤੱਕ ਮੌਸਮੀ ਦੇ ਹਾਲਾਤ ਖ਼ਰਾਬ ਬਣੇ ਰਹਿਣ ਦੀ ਸੰਭਾਵਨਾ ਹੈਮੌਸਮ ਵਿਭਾਗ ਦੇ ਮੁਤਾਬਕ ਦੁਬਈ ਵਿੱਚ ਵੱਡੀ ਕੁਦਰਤੀ ਆਫ਼ਤ ਆਉਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸਰਕਾਰ ਨੇ ਸ਼ਹਿਰ ਵਾਸੀਆਂ ਲਈ ਅਲਰਟ ਜਾਰੀ ਕੀਤਾ ਹੈ। ਇਸ ਮੌਕੇ ਸਰਕਾਰ ਨੇ ਲੋਕਾਂ ਨੂੰ ਸਮੁੰਦਰੀ ਤੱਟਾਂ ਤੋਂ ਦੂਰ ਰਹਿਣ ਅਤੇ ਕਿਸ਼ਤੀਆਂ ਦੀ ਵਰਤੋਂ ਕਰਨ ਤੋਂ ਬਚਣ ਲਈ ਸੁਰੱਖਿਆ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ - Bank Holiday: ਜਲਦੀ ਪੂਰੇ ਕਰ ਲਓ ਜ਼ਰੂਰੀ ਕੰਮ, ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ

ਇਸ ਦੇ ਨਾਲ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਸਾਵਧਾਨੀ ਵਰਤਣ ਲਈ ਕਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ ਦੁਬਈ ਅਤੇ ਇਸ ਦੇ ਆਲੇ-ਦੁਆਲੇ ਦੇ ਸ਼ਹਿਰਾਂ ਵਿੱਚ ਅਗਲੇ ਕੁਝ ਘੰਟਿਆਂ ਦੌਰਾਨ ਭਾਰੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਦੋ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਦੁਬਈ 'ਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਇੱਥੋਂ ਦੀਆਂ ਕਈ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਲਈ ਕਿਹਾ ਹੈ। ਕਈ ਸਕੂਲਾਂ ਨੂੰ ਸ਼ੁੱਕਰਵਾਰ ਤੱਕ ਆਨਲਾਈਨ ਕਲਾਸਾਂ ਲਾਉਣ ਦੀਆਂ ਹਦਾਇਤਾਂ ਵੀ ਮਿਲੀਆਂ ਹਨ। ਦੁਬਈ ਦੇ ਬੰਦਰਗਾਹਾਂ, ਕਸਟਮਜ਼ ਅਤੇ ਫ੍ਰੀ ਜ਼ੋਨ ਕਾਰਪੋਰੇਸ਼ਨ ਨੇ ਅਸਥਾਈ ਤੌਰ 'ਤੇ ਆਪਣੀਆਂ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS