ਕਾਂਗਰਸ ਨੇ ਜਾਰੀ ਕੀਤੀ ਲਿਸਟ, ਭਾਜਪਾ ਵੱਲੋਂ ਲੱਦਾਖ ਦੇ ਸਾਂਸਦ ਰਹਿ ਚੁੱਕੇ ਉਮੀਦਵਾਰ ਨੂੰ ਦਿੱਤੀ ਟਿਕਟ

ਕਾਂਗਰਸ ਨੇ ਜਾਰੀ ਕੀਤੀ ਲਿਸਟ, ਭਾਜਪਾ ਵੱਲੋਂ ਲੱਦਾਖ ਦੇ ਸਾਂਸਦ ਰਹਿ ਚੁੱਕੇ ਉਮੀਦਵਾਰ ਨੂੰ ਦਿੱਤੀ ਟਿਕਟ

ਨੈਸ਼ਨਲ ਡੈਸਕ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਇਕ ਹੋਰ ਲਿਸਟ ਜਾਰੀ ਕੀਤੀ ਹੈ, ਜਿਸ ਮੁਤਾਬਕ ਪਾਰਟੀ ਨੇ ਲੋਕ ਸਭਾ ਹਲਕਾ ਲੱਦਾਖ ਤੋਂ ਸੇਰਿੰਗ ਨਾਮਗਿਆਲ ਨੂੰ ਉਮੀਦਵਾਰ ਐਲਾਨਿਆ ਹੈ। 

PunjabKesari

ਜ਼ਿਕਰਯੋਗ ਹੈ ਕਿ ਨਾਮਗਿਆਲ ਭਾਜਪਾ ਵੱਲੋਂ ਲੱਦਾਖ ਤੋਂ ਮੌਜੂਦਾ ਸਾਂਸਦ ਹਨ, ਪਰ ਭਾਜਪਾ ਨੇ ਉਨ੍ਹਾਂ ਦੀ ਬਜਾਏ ਤਾਸ਼ੀ ਗਿਆਲਸਨ ਨੂੰ ਟਿਕਟ ਦੇ ਕੇ ਉਨ੍ਹਾਂ ਨੂੰ ਦਰਕਿਨਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਛੱਡ ਕਾਂਗਰਸ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ। ਹੁਣ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਭਾਜਪਾ ਦੇ ਤਾਸ਼ੀ ਖ਼ਿਲਾਫ਼ ਮੈਦਾਨ 'ਚ ਉਤਾਰਿਆ ਹੈ। 

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS