ਕੈਨੇਡੀਅਨ ਪੁਲਸ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀਆਂ ਤਸਵੀਰਾਂ ਜਾਰੀ, ਕੀਤੇ ਵੱਡੇ ਖ਼ੁਲਾਸੇ

ਕੈਨੇਡੀਅਨ ਪੁਲਸ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀਆਂ ਤਸਵੀਰਾਂ ਜਾਰੀ, ਕੀਤੇ ਵੱਡੇ ਖ਼ੁਲਾਸੇ

ਇੰਟਰਨੈਸ਼ਨਲ ਡੈਸਕ: ਕੈਨੇਡੀਅਨ ਪੁਲਸ ਨੇ ਸ਼ਨੀਵਾਰ ਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ  ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (RCMP) ਨੇ ਇਕ ਬਿਆਨ ਵਿਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ (28) ਕਮਲਪ੍ਰੀਤ ਸਿੰਘ (22) ਅਤੇ ਕਰਨ ਬਰਾੜ (22) ਦੱਸੀ ਗਈ ਹੈ।  ਤਿੰਨਾਂ ਨੂੰ ਅਲਬਰਟਾ ਦੇ ਐਡਮਿੰਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਹਾਈ ਕੋਰਟ ਨੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਕੀਤੀ ਰੱਦ, ETT ਅਧਿਆਪਕਾਂ ਦੀ ਭਰਤੀ ਬਾਰੇ ਸੁਣਾਇਆ ਵੱਡਾ ਫ਼ੈਸਲਾ

ਸ਼ੁੱਕਰਵਾਰ ਨੂੰ ਸਰੀ, RCMP ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਦੱਸਿਆ ਕਿ 3 ਮਈ ਦੀ ਸਵੇਰ ਨੂੰ, ਬ੍ਰਿਟਿਸ਼ ਕੋਲੰਬੀਆ ਅਤੇ ਅਲਬਰਟਾ RCMP  ਅਤੇ ਐਡਮਿੰਟਨ ਪੁਲਸ ਦੀ ਸਹਾਇਤਾ ਨਾਲ, IHIT ਵੈਨਕੂਵਰ ਦੇ ਇਕ ਉਪਨਗਰ ਸਰੀ ਵਿਚ ਜੂਨ 2023 ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਤਿੰਨਾਂ 'ਤੇ ਹੁਣ ਕਤਲ ਦੇ ਸਬੰਧ 'ਚ ਫਸਟ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਤਿੰਨਾਂ ਮੁਲਜ਼ਮਾਂ ਦੀਆਂ ਤਸਵੀਰਾਂ ਦੇ ਨਾਲ, ਕੈਨੇਡੀਅਨ ਪੁਲਸ ਨੇ ਕਾਰ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ, ਜਿਸ ਨੂੰ ਸ਼ੱਕੀ ਵਿਅਕਤੀਆਂ ਨੇ ਕਤਲ ਤੋਂ ਪਹਿਲਾਂ, ਸਰੀ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਵਰਤਿਆ ਸੀ।

ਇਹ ਖ਼ਬਰ ਵੀ ਪੜ੍ਹੋ - 15 ਸਾਲਾ ਧੀ ਨੂੰ ਘਰ ਛੱਡ ਸਬਜ਼ੀ ਲੈਣ ਗਿਆ ਪਿਓ, ਵਾਪਸ ਪਰਤਦਿਆਂ ਹੀ ਉੱਡੇ ਹੋਸ਼

ਲਾਰੈਂਸ ਬਿਸ਼ਨੋਈ ਗੈਂਗ ਨਾਲ ਦੱਸਿਆ ਜਾ ਰਿਹਾ ਹੈ ਸਬੰਧ

ਉੱਥੇ ਹੀ ਕੈਨੇਡੀਅਨ ਮੀਡੀਆ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਦਾ ਸਬੰਧ ਭਾਰਤ ਦੀ ਜੇਲ੍ਹ 'ਚ ਕੈਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਇਹ ਤਿੰਨੋ ਅਸਥਾਈ ਵੀਜ਼ਾ 'ਤੇ ਕੈਨੇਡਾ ਗਏ ਸਨ। ਇਨ੍ਹਾਂ ਵਿਚੋਂ ਕੁਝ ਸਟਡੀ ਵੀਜ਼ਾ 'ਤੇ ਕੈਨੇਡਾ ਗਏ ਹੋਏ ਸਨ। ਹਾਲਾਂਕਿ ਇਨ੍ਹਾਂ ਵਿਚੋਂ ਕਿਸੇ ਨੇ ਵੀ ਕੈਨੇਡਾ ਵਿਚ ਪੜ੍ਹਾਈ ਨਹੀਂ ਕੀਤੀ। 

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS