ਫਿਰੋਜ਼ਪੁਰ ਦੇ ਗੁਰੂਘਰ 'ਚ ਹੋਈ ਬੇਅਦਬੀ ਦੀ ਘਟਨਾ, ਸੰਗਤਾਂ ਨੇ ਦੋਸ਼ੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਫਿਰੋਜ਼ਪੁਰ ਦੇ ਗੁਰੂਘਰ 'ਚ ਹੋਈ ਬੇਅਦਬੀ ਦੀ ਘਟਨਾ, ਸੰਗਤਾਂ ਨੇ ਦੋਸ਼ੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਮੱਲਾਂਵਾਲਾ- ਮੱਲਾਂਵਾਲਾ ਤੋਂ ਥੋੜ੍ਹੀ ਦੂਰ ਪਿੰਡ ਬੰਡਾਲਾ ਵਿਖੇ ਇੱਕ ਸਿਰਫਿਰੇ ਵਿਅਕਤੀ ਵੱਲੋਂ ਇੱਕ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਬੇਅਦਬੀ ਕਰਨ ਦੀ ਸੂਚਨਾ ਮਿਲੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੁਪਿਹਰ 2:30 ਵਜੇ ਦੇ ਕਰੀਬ ਇੱਕ ਵਿਅਕਤੀ ਪਿੰਡ ਬੰਡਾਲਾ ਦੇ ਬਾਬਾ ਵੀਰ ਸਿੰਘ ਜੀ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਇਆ ਅਤੇ ਉਸ ਨੇ ਤਖ਼ਤ 'ਤੇ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਦਿੱਤੇ। 

ਇਸ ਮੌਕੇ ਪਹੁੰਚੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਭਾਈ ਲਖਬੀਰ ਸਿੰਘ ਮਹਾਲਮ, ਭਾਈ ਬਲਕਾਰ ਸਿੰਘ ਇਲਮੇਵਾਲਾ, ਗੁਰਭੇਜ ਸਿੰਘ ਜੈਮਲ ਵਾਲਾ, ਸਾਹਬ ਸਿੰਘ ਬੰਡਾਲਾ, ਬਚਿੱਤਰ ਸਿੰਘ ਜੈਮਲ ਵਾਲਾ, ਤਜਿੰਦਰ ਸਿੰਘ ਬੰਡਾਲਾ, ਬਲਵਿੰਦਰ ਸਿੰਘ ਮਿੱਡੂ ਵਾਲਾ, ਬਲਵਿੰਦਰ ਸਿੰਘ ਜੈਮਲ ਵਾਲਾ ਆਦਿ ਨੇ ਪੁਲਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਇਸ ਬੇਅਦਬੀ ਦੀ ਘਟਨਾ ਦੀ ਮੁਕੰਮਲ ਜਾਂਚ ਕੀਤੀ ਜਾਵੇ ਅਤੇ ਸਾਜ਼ਿਸ਼ ਰਚਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਪੁਲਸ ਅਧਿਕਾਰੀਆਂ ਵੱਲੋਂ ਸਿੱਖ ਸੰਗਤਾਂ ਨੂੰ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਗਿਆ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS