ਫਾਜ਼ਿਲਕਾ 'ਚ ਭਿਆਨਕ ਹਾਦਸਾ, ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਤੜਫ਼-ਤੜਫ਼ ਹੋਈ ਮੌਤ

ਫਾਜ਼ਿਲਕਾ 'ਚ ਭਿਆਨਕ ਹਾਦਸਾ, ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਤੜਫ਼-ਤੜਫ਼ ਹੋਈ ਮੌਤ

ਫਾਜ਼ਿਲਕਾ- ਫਾਜ਼ਿਲਕਾ ਵਿਖੇ ਸੜਕ ਹਾਦਸਾ ਵਾਪਰਨ ਕਰਕੇ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਹ ਭਿਆਨਕ ਹਾਦਸਾ ਅਬੋਹਰ ਦੇ ਸੀਤੋ ਰੋਡ 'ਤੇ ਵਾਪਰਿਆ ਹੈ। ਜਿਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ ਟੱਕਰ ਮਾਰ ਦਿੱਤੀ।

PunjabKesari

ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ 'ਤੇ ਸੜਕ ਸੁਰੱਖਿਆ ਫੋਰਸ ਪਹੁੰਚੀ ਜਿਨਾਂ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਅਤੇ ਉੱਥੇ ਹੀ ਕਾਰ ਚਾਲਕ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS