ਚਮਿਆਰੀ ਦੇ ਨੌਜਵਾਨ ਦੀ ਇੰਗਲੈਂਡ 'ਚ ਹੋਈ ਮੌਤ, ਹਾਲੇ 7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਚਮਿਆਰੀ ਦੇ ਨੌਜਵਾਨ ਦੀ ਇੰਗਲੈਂਡ 'ਚ ਹੋਈ ਮੌਤ, ਹਾਲੇ 7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਚਮਿਆਰੀ- ਪੜ੍ਹਾਈ ਲਈ ਇੰਗਲੈਂਡ ਗਏ ਕਸਬਾ ਚਮਿਆਰੀ ਨਾਲ ਸਬੰਧਿਤ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਬਿਮਾਰ ਹੋਣ ਕਾਰਨ ਇੰਗਲੈਂਡ ਵਿਚ ਮੌਤ ਹੋ ਜਾਣ ਦੀ ਦੁਖਦ ਖ਼ਬਰ ਆਉਣ ਨਾਲ ਜਿੱਥੇ ਪੀੜਤ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ, ਉੱਥੇ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ।

'ਜਗਬਾਣੀ' ਨਾਲ ਗੱਲਬਾਤ ਕਰਦਿਆਂ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਬੇਵੱਸ ਪਿਤਾ ਅੰਗਰੇਜ਼ ਸਿੰਘ ਨੇ ਰੋਂਦਿਆਂ ਦੱਸਿਆ ਕਿ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਦੀ ਆਸ ਨਾਲ ਅਜੇ 7 ਮਹੀਨੇ ਪਹਿਲਾਂ ਹੀ ਉਸ ਨੇ ਆਪਣੀ ਜ਼ਮੀਨ ਗਹਿਣੇ ਰੱਖ ਕੇ ਆਪਣੇ ਲਾਡਲੇ ਪੁੱਤ ਨੂੰ ਇੰਗਲੈਂਡ ਦੇ ਲੀਸੇਸਟਰ ਸ਼ਹਿਰ ਵਿਖੇ ਪੜ੍ਹਨ ਲਈ ਭੇਜਿਆ ਸੀ। ਉਸ ਦੇ ਪਿਤਾ ਅਨੁਸਾਰ ਕੁਝ ਦਿਨ ਪਹਿਲਾਂ ਉਸ ਨੂੰ ਨਿਮੋਨੀਏ ਦੀ ਸ਼ਿਕਾਇਤ ਹੋ ਗਈ ਸੀ ਅਤੇ ਉਹ ਇੱਕ ਹਫ਼ਤੇ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸੀ, ਜਿੱਥੇ ਹੁਣ ਉਸ ਦੀ ਮੌਤ ਹੋ ਗਈ ਹੈ। ਫੌਨ ਰਾਹੀਂ ਅੰਮ੍ਰਿਤਪਾਲ ਦੀ ਮੌਤ ਦੀ ਦੁਖਦ ਖ਼ਬਰ ਮਿਲਦਿਆਂ ਹੀ ਜਿੱਥੇ ਉਸ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਉੱਥੇ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਦੌਰਾਨ ਪੀੜਤ ਪਰਿਵਾਰ ਤੋਂ ਇਲਾਵਾ ਇਲਾਕੇ ਦੇ ਮੋਹਤਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ, ਖਾਸ ਕਰ ਕੇ ਹਲਕਾ ਵਿਧਾਇਕ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਉਸ ਦੇ ਜੱਦੀ ਕਸਬੇ 'ਚ ਨਿਭਾਈਆਂ ਜਾ ਸਕਣ।

ਅੰਮ੍ਰਿਤਪਾਲ ਦੇ ਮ੍ਰਿਤਕ ਸਰੀਰ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ : ਖੁਸ਼ਪਾਲ ਧਾਲੀਵਾਲ
ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਸਪੁੱਤਰ ਅਤੇ 'ਆਪ' ਦੇ ਯੂਥ ਆਗੂ ਖੁਸ਼ਪਾਲ ਸਿੰਘ ਧਾਲੀਵਾਲ ਅਤੇ ਦਫਤਰ ਇੰਚਾਰਜ ਗੁਰਜੰਟ ਸਿੰਘ ਸੋਹੀ ਨੇ ਜਿੱਥੇ ਪੀੜਤ ਪਰਿਵਾਰ ਨਾਲ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਬੇਵਕਤੀ ਮੌਤ ਦਾ ਦੁੱਖ ਸਾਂਝਾ ਕੀਤਾ ਉਥੇ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਯਤਨ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਅੰਮ੍ਰਿਤਪਾਲ ਦਾ ਮ੍ਰਿਤਕ ਸਰੀਰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS