IAS ਪਰਮਪਾਲ ਕੌਰ ਦੇ ਅਸਤੀਫ਼ੇ ਦੇ ਮਾਮਲੇ 'ਚ ਆਇਆ ਨਵਾਂ ਮੋੜ, ਜਾਣੋ ਵੱਡੀ ਅਪਡੇਟ

IAS ਪਰਮਪਾਲ ਕੌਰ ਦੇ ਅਸਤੀਫ਼ੇ ਦੇ ਮਾਮਲੇ 'ਚ ਆਇਆ ਨਵਾਂ ਮੋੜ, ਜਾਣੋ ਵੱਡੀ ਅਪਡੇਟ

ਜਲੰਧਰ- ਕੇਂਦਰ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਪਰਮਪਾਲ ਕੌਰ ਦਾ ਅਸਤੀਫਾ ਆਲ ਇੰਡੀਆ ਸਰਵਿਸ ਰੂਲਜ਼ ਦੀ ਸਰਵਿਸ 3 ਤਹਿਤ ਪ੍ਰਵਾਨ ਕਰ ਲਿਆ ਗਿਆ ਹੈ। ਇਹ ਨਿਯਮ ਕੇਂਦਰ ਸਰਕਾਰ ਨੂੰ ਉਨ੍ਹਾਂ ਆਈ. ਏ. ਐੱਸ. ਅਫ਼ਸਰਾਂ ਦੇ ਅਸਤੀਫੇ ਪ੍ਰਵਾਨ ਕਰਨ ਦੀਆਂ ਸ਼ਕਤੀਆਂ ਦਿੰਦਾ ਹੈ, ਜਿਨ੍ਹਾਂ ਦੇ ਅਸਤੀਫੇ ਸੂਬਾ ਸਰਕਾਰਾਂ ਵੱਲੋਂ ਪ੍ਰਵਾਨ ਨਹੀਂ ਕੀਤੇ ਜਾਂਦੇ। ਦਰਅਸਲ ਕੇਂਦਰ ਸਰਕਾਰ ਦਾ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਆਈ. ਏ. ਐੱਸ. ਅਫਸਰਾਂ ਦੀਆਂ ਨਿਯੁਕਤੀਆਂ ਕਰਦਾ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਦੀਆਂ ਵੱਖ-ਵੱਖ ਸੂਬਿਆਂ ’ਚ ਨਿਯੁਕਤੀਆਂ ਕੀਤੀਆਂ ਜਾਂਦੀਆਂ ਹਨ। ਪਰ ਜੇਕਰ ਸੂਬਿਆਂ ਵੱਲੋਂ ਅਜਿਹੇ ਅਧਿਕਾਰੀਆਂ ਦੇ ਅਸਤੀਫ਼ੇ ਪ੍ਰਵਾਨ ਨਹੀਂ ਕੀਤੇ ਜਾਂਦੇ ਤਾਂ ਕੇਂਦਰ ਸਰਕਾਰ ਕੋਲ ਅਸਤੀਫ਼ੇ ਪ੍ਰਵਾਨ ਕਰਨ ਦੇ ਅਧਿਕਾਰ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਪਾਲ ਕੌਰ ਦੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ’ਤੇ ਇਤਰਾਜ਼ ਪ੍ਰਗਟਾਇਆ ਸੀ ਅਤੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਸੀ। ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਪਰਮਪਾਲ ਕੌਰ ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਸੀ ਪਰ ਸੂਬਾ ਸਰਕਾਰ ਵੱਲੋਂ ਅਸਤੀਫਾ ਪ੍ਰਵਾਨ ਨਾ ਕੀਤੇ ਜਾਣ ਦੇ ਬਾਵਜੂਦ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਰਾਜਾ ਵੜਿੰਗ ਤੇ ਰਵਨੀਤ ਬਿੱਟੂ ਦੀ ਜੱਫੀ ਮਗਰੋਂ ਇਕ ਹੋਰ ਫੋਟੋ ਹੋਈ ਵਾਇਰਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦਾ ਅਸਤੀਫਾ ਨਿਯਮਾਂ ਦੇ ਖਿਲਾਫ ਹੈ, ਇਸ ਲਈ ਉਨ੍ਹਾਂ ਖਿਲਾਫ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸੂਬਾ ਸਰਕਾਰ ਪਰਮਪਾਲ ਦੇ ਅਸਤੀਫ਼ੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਜੇਕਰ ਉਨ੍ਹਾਂ ਦਾ ਅਸਤੀਫ਼ਾ ਸਹੀ ਕਾਰਨਾਂ ਕਰ ਕੇ ਨਹੀਂ ਸੀ ਤਾਂ ਉਨ੍ਹਾਂ ਖ਼ਿਲਾਫ਼ ਜਾਂਚ ਕਰਵਾਈ ਜਾਵੇਗੀ। ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਕੁਝ ਸਪੱਸ਼ਟ ਨਹੀਂ ਕੀਤਾ ਕਿ ਇਹ ਕਿਸ ਤਰ੍ਹਾਂ ਦੀ ਜਾਂਚ ਹੋਵੇਗੀ ਅਤੇ ਇਸ ’ਤੇ ਕੀ ਕਾਰਵਾਈ ਹੋ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਚੋਣ ਲੜਣ 'ਚ ਅੜਿੱਕਾ ਪਾਉਣਗੇ ਇਹ ਨਿਯਮ, ਕਈ ਦਾਅ-ਪੇਚਾਂ ਦਾ ਕਰਨਾ ਪਵੇਗਾ ਸਾਹਮਣਾ

ਭਗਵੰਤ ਮਾਨ ਨੇ ਇਹ ਸਾਰਾ ਐਲਾਨ ਆਪਣੇ ਟਵਿੱਟਰ ਹੈਂਡਲ ’ਤੇ ਕੀਤਾ ਸੀ ਅਤੇ ਲਿਖਿਆ ਸੀ ਕਿ ਸੇਵਾਵਾਂ ਤੋਂ ਛੁਟਕਾਰਾ ਪਾਉਣ ਦਾ ਵੀ ਇਕ ਤਰੀਕਾ ਹੁੰਦਾ ਹੈ, ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਸ ਤਰੀਕੇ ਨਾਲ ਉਹ ਆਪਣੀ ਜ਼ਿੰਦਗੀ ਦੀ ਸਾਰੀ ਜਾਇਦਾਦ ਗੁਆ ਸਕਦੀ ਹੈ। ਪਰਮਪਾਲ ਕੌਰ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵਿਚ ਮੰਤਰੀ ਰਹੇ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਅਤੇ ਉਹ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੀ ਮੈਨੇਜਿੰਗ ਡਾਇਰੈਕਟਰ ਵਜੋਂ ਕੰਮ ਕਰ ਚੁੱਕੀ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS