ਜਲੰਧਰ 'ਚ ਵੱਡਾ ਹਾਦਸਾ, ਚਾਰ ਲੋਕਾਂ ਦੀ ਮੌਤ

ਜਲੰਧਰ 'ਚ ਵੱਡਾ ਹਾਦਸਾ, ਚਾਰ ਲੋਕਾਂ ਦੀ ਮੌਤ

ਜਲੰਧਰ : ਜਲੰਧਰ ਦਿਹਾਤ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਪਿੰਡ ਰਾਓਵਾਲੀ ਨੇੜੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਵਾਹਨ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਛੋਟੇ ਬੱਚੇ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਮਕਸੂਦਾ ਦੇ ਏਐੱਸਆਈ ਕੇਵਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। 

PunjabKesari

ਜਾਣਕਾਰੀ ਦਿੰਦੇ ਹੋਏ ਏਐੱਸਆਈ ਕੇਵਲ ਸਿੰਘ ਨੇ ਦੱਸਿਆ ਕਿ ਇਹ ਪਰਿਵਾਰ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ ਜਦੋਂ ਪਿੰਡ ਰਾਓਵਾਲੀ ਨਜ਼ਦੀਕ ਪਹੁੰਚੇ ਤਾਂ ਇਨ੍ਹਾਂ ਦੀ ਦੂਸਰੀ ਕਾਰ ਨਾਲ ਟੱਕਰ ਹੋ ਗਈ ਜਿਸ ਨਾਲ ਇਹ ਹਾਦਸਾ ਵਾਪਰ ਗਿਆ। ਇਹ ਘਟਨਾ ਸਵੇਰੇ 5.30 ਵਜੇ ਦੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿਚ ਇੱਕ ਛੋਟਾ ਬੱਚਾ ਵੀ ਸ਼ਾਮਲ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਇਸ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

 

 

Credit : www.jagbani.com

  • TODAY TOP NEWS