ਅਕਾਲੀ ਦਲ ਨੂੰ ਵੱਡਾ ਝਟਕਾ, ਲੋਕ ਸਭਾ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਟਿਕਟ ਵੀ ਕੀਤੀ ਵਾਪਸ

ਅਕਾਲੀ ਦਲ ਨੂੰ ਵੱਡਾ ਝਟਕਾ, ਲੋਕ ਸਭਾ ਉਮੀਦਵਾਰ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਟਿਕਟ ਵੀ ਕੀਤੀ ਵਾਪਸ

ਚੰਡੀਗੜ੍ਹ: ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਜਦੋਂ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਪੂਰੀ ਟੀਮ ਦੇ ਨਾਲ ਪਾਰਟੀ ਦੀ ਮੁੱਢਲੀ ਮੈਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ। 

ਇਸ ਦੇ ਨਾਲ ਹੀ ਉਨ੍ਹਾਂ ਦੀ ਪੂਰੀ ਟੀਮ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਹਰਦੀਪ ਸਿੰਘ ਬੁਟੇਰਲਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਉਹ ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰ.30 ਤੋਂ ਕੌਂਸਲਰ ਹਨ ਅਤੇ ਪਿਛਲੇ ਤਿੰਨ ਵਾਰ ਤੋਂ ਲਗਾਤਾਰ ਕੌਂਸਲਰ ਦੇ ਰੂਪ ਵਿਚ ਚੋਣ ਜਿੱਤ ਰਹੇ ਹਨ। ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਵਫਾਦਾਰੀ ਨੂੰ ਦੇਖਦੇ ਹੋਏ ਅਕਾਲੀ ਦਲ ਨੇ ਉਨ੍ਹਾਂ ਨੂੰ ਪਹਿਲਾਂ ਚੰਡੀਗੜ੍ਹ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਅਤੇ ਹੁਣ ਇਸ ਵਾਰ ਪਾਰਟੀ ਦੀ ਟਿਕਟ ’ਤੇ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਦੇ ਲਈ ਉਮੀਦਵਾਰ ਬਣਾਇਆ ਸੀ।

ਚੋਣ ਪ੍ਰਚਾਰ ਵਿਚ ਪਾਰਟੀ ਨੇ ਕੋਈ ਵੀ ਪੈਸਾ ਖਰਚ ਨਹੀਂ ਕੀਤਾ
ਹਰਦੀਪ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਮੀਦਵਾਰ ਐਲਾਨ ਕਰਨ ਤੋਂ ਪਹਿਲਾ ਭਰੋਸਾ ਦਿੱਤਾ ਸੀ ਕਿ ਪਾਰਟੀ ਚੋਣ ਦਾ ਸਾਰਾ ਖਰਚ ਚੁਕੇਗੀ। ਜਦੋਂ ਹੁਣ ਉਹ ਚੋਣ ਪ੍ਰਚਾਰ ਵਿਚ ਚੰਗੀ ਤਰ੍ਹਾਂ ਨਾਲ ਜੁਟ ਗਏ ਹਨ ਤਾਂ ਪਾਰਟੀ ਨੇ ਕੋਈ ਵੀ ਪੈਸਾ ਖਰਚ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਕ ਸਾਧਾਰਨ ਪਰਿਵਾਰ ਤੋਂ ਹਨ ਅਤੇ ਇੰਨਾ ਵੱਡਾ ਖਰਚ ਨਹੀਂ ਕਰ ਸਕਦੇ। ਨਾਲ ਹੀ ਉਹ ਕਿਸੇ ਵੀ ਰਾਜਨੀਤਿਕ ਸਾਜਿਸ਼ ਦੇ ਤਹਿਤ ਕਿਸੇ ਦੇ ਹੱਥਕੰਡੇ ਨਹੀਂ ਬਣ ਸਕਦੇ। ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਉਹ ਆਪਣੀ ਪੂਰੀ ਟੀਮ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਛੱਡ ਰਹੇ ਹਨ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ ਅਤੇ ਸੰਸਦੀ ਚੋਣ ਨਹੀਂ ਲਣਨਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS