ਛੋਟੇ ਬੱਚਿਆਂ ਤੇ ਬਜ਼ੁਰਗਾਂ ਲਈ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਦਿੱਤੀ ਖ਼ਾਸ ਸਲਾਹ, ਪੜ੍ਹੋ ਪੂਰੀ ਖ਼ਬਰ

ਛੋਟੇ ਬੱਚਿਆਂ ਤੇ ਬਜ਼ੁਰਗਾਂ ਲਈ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਦਿੱਤੀ ਖ਼ਾਸ ਸਲਾਹ, ਪੜ੍ਹੋ ਪੂਰੀ ਖ਼ਬਰ

ਲੁਧਿਆਣਾ : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਤਾਪਮਾਨ ’ਚ ਵਾਧਾ ਹੋਣ ਦੀ ਭਵਿੱਖਬਾਣੀ ਨੂੰ ਧਿਆਨ ’ਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਲੁਧਿਆਣਾ ਨੇ ਲੋਕਾਂ ਨੂੰ ਹੀਟ ਵੇਵ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਲੋਕਾਂ ਨੂੰ ਆਉਣ ਵਾਲੇ ਦਿਨਾਂ ’ਚ ਗਰਮੀ ਤੋਂ ਬਚਣ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ’ਚ ਤੇਜ਼ੀ ਨਾਲ ਵੱਧ ਰਹੀ ਗਰਮੀ ਨਵ-ਜੰਮੇ, ਛੋਟੇ ਬੱਚਿਆਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ 'ਲੂ' ਤੋਂ ਬਚਣ ਲਈ ਆਪਣਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰੇ ਅਤੇ ਸ਼ਾਮ ਨੂੰ ਘਰ ਤੋਂ ਬਾਹਰ ਕੰਮ ਕਰਨਾ ਚਾਹੀਦਾ ਹੈ। ਜੇਕਰ ਤੁਹਾਨੂੰ ਪਿਆਸ ਨਾ ਵੀ ਲੱਗੀ ਹੋਵੇ ਤਾਂ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ ਦੀ ਬੀਮਾਰੀ, ਗੁਰਦੇ ਜਾਂ ਜਿਗਰ ਦੀ ਬੀਮਾਰੀ ਤੋਂ ਪੀੜਤ ਲੋਕ ਜੋ ਤਰਲ-ਪ੍ਰਤੀਬੰਧਿਤ ਖ਼ੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੇ ਸੇਵਨ ਨੂੰ ਵਧਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਲੱਛਣ ਜਿਨ੍ਹਾਂ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ
ਮਾਨਸਿਕ ਸੰਤੁਲਨ ’ਚ ਬਦਲਾਅ ਦੇ ਨਾਲ ਬੇਚੈਨੀ, ਬੋਲਣ ’ਚ ਦਿੱਕਤ, ਚਿੜਚਿੜਾਪਨ, ਅਟੈਕਸੀਆ (ਬੋਲਣ ’ਚ ਮੁਸ਼ਕਲ), ਅਕੜਾਅ, ਦੌਰੇ ਆਦਿ।
ਗਰਮ, ਲਾਲ ਅਤੇ ਖੁਸ਼ਕ ਚਮੜੀ
ਜਦੋਂ ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਪਹੁੰਚ ਜਾਂਦਾ ਹੈ
ਗੰਭੀਰ ਸਿਰ ਦਰਦ
ਘਬਰਾਹਟ, ਚੱਕਰ ਆਉਣਾ, ਬੇਹੋਸ਼ੀ ਅਤੇ ਹਲਕਾ ਸਿਰ ਦਰਦ ਹੋਣਾ।
ਮਾਸਪੇਸ਼ੀਆਂ ਦੀ ਕਮਜ਼ੋਰੀ ਜਾਂ ਕਠੋਰਤਾ 1 ਘੰਟੇ ਤੋਂ ਵੱਧ ਸਮੇਂ ਤੱਕ ਬਣੀ ਰਹਿੰਦੀ ਹੈ
ਉਲਟੀਆਂ (ਜੀਅ ਮਚਲਾਉਣਾ)
ਦਿਲ ਦੀ ਤੇਜ਼ ਧੜਕਣ
ਸਾਹ ਲੈਣ ’ਚ ਤਕਲੀਫ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS