ਸਲਮਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਵੱਡਾ ਖ਼ੁਲਾਸਾ, 5ਵਾਂ ਦੋਸ਼ੀ ਮੁਹੰਮਦ ਚੌਧਰੀ ਰਾਜਸਥਾਨ ਤੋਂ ਗ੍ਰਿਫਤਾਰ

ਸਲਮਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਵੱਡਾ ਖ਼ੁਲਾਸਾ, 5ਵਾਂ ਦੋਸ਼ੀ ਮੁਹੰਮਦ ਚੌਧਰੀ ਰਾਜਸਥਾਨ ਤੋਂ ਗ੍ਰਿਫਤਾਰ

ਮੁੰਬਈ : ਬਾਲੀਵੁੱਡ ਦੇ ਦਬੰਗ ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। 5ਵੇਂ ਮੁਲਜ਼ਮ ਮੁਹੰਮਦ ਚੌਧਰੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਇਹ ਗ੍ਰਿਫਤਾਰੀ ਕੀਤੀ ਹੈ। ਮੁਹੰਮਦ ਚੌਧਰੀ 'ਤੇ ਨਿਸ਼ਾਨੇਬਾਜ਼ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਪੈਸੇ ਦੇਣ ਅਤੇ ਸਲਮਾਨ ਦੇ ਘਰ ਦੀ ਰੇਕੀ ਕਰਨ ਦਾ ਦੋਸ਼ ਹੈ। ਮੁਲਜ਼ਮ ਮੁਹੰਮਦ ਚੌਧਰੀ ਨੂੰ ਰਾਜਸਥਾਨ ਤੋਂ ਮੁੰਬਈ ਲਿਆਂਦਾ ਜਾ ਰਿਹਾ ਹੈ। ਅਪਰਾਧ ਸ਼ਾਖਾ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰੇਗੀ ਅਤੇ 5 ਦਿਨ ਦੀ ਰਿਮਾਂਡ ਮੰਗ ਸਕਦੀ ਹੈ।

ਇਕ ਦੋਸ਼ੀ ਨੇ ਕਰ ਲਈ ਸੀ ਖੁਦਕੁਸ਼ੀ
ਹਾਲ ਹੀ 'ਚ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ ਦੇ ਦੋਸ਼ੀ ਅਨੁਜ ਥਾਪਨ ਨੇ ਖੁਦਕੁਸ਼ੀ ਕਰ ਲਈ ਸੀ। ਅਨੁਜ 'ਤੇ ਨਿਸ਼ਾਨੇਬਾਜ਼ਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਦੋਸ਼ ਸੀ। ਪ੍ਰਾਪਤ ਜਾਣਕਾਰੀ ਅਨੁਸਾਰ, ਦੋਸ਼ੀ ਅਨੁਜ ਥਾਪਨ ਨੇ ਚਾਦਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਮੁਲਜ਼ਮ ਨੂੰ ਰਾਤ ਨੂੰ ਸੌਂਦੇ ਸਮੇਂ ਚਾਦਰ ਚੜ੍ਹਾ ਦਿੱਤੀ ਗਈ। ਜਦੋਂ ਪੁਲਸ ਟੀਮ ਰੂਟੀਨ ਚੈਕਿੰਗ ਲਈ ਸਵੇਰੇ ਉਸ ਦੀ ਬੈਰਕ ਪਹੁੰਚੀ ਤਾਂ ਅਨੁਜ ਬੇਹੋਸ਼ ਪਾਇਆ ਗਿਆ। ਬਾਅਦ 'ਚ ਪੁਲਸ ਮੁਲਜ਼ਮ ਅਨੁਜ ਥਾਪਨ ਨੂੰ ਜੀਟੀ ਹਸਪਤਾਲ ਲੈ ਗਈ। ਇੱਥੇ ਇਲਾਜ ਦੌਰਾਨ ਮੁਲਜ਼ਮ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪਿਓ ਦੀ ਮੌਤ ਤੇ ਮਾਂ ਨੇ ਵੀ ਛੱਡਿਆ, 10 ਸਾਲਾ ਜਸਪ੍ਰੀਤ ਸਕੂਲੋਂ ਆ ਲਾਉਂਦਾ ਰੇਹੜੀ, ਸੋਨੂੰ ਸੂਦ ਨੇ ਵਧਾਇਆ ਮਦਦ ਦਾ ਹੱਥ

ਕਦੋਂ ਹੋਈ ਸੀ ਗੋਲੀਬਾਰੀ ?
14 ਅਪ੍ਰੈਲ ਦੀ ਸਵੇਰ ਨੂੰ ਸਲਮਾਨ ਦੇ ਬਾਂਦਰਾ ਸਥਿਤ ਰਿਹਾਇਸ਼ 'ਗਲੈਕਸੀ ਅਪਾਰਟਮੈਂਟ' 'ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਪੁਲਸ ਨੇ ਆਈ. ਪੀ. ਸੀ. ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਦੇ ਤਹਿਤ ਐੱਫ. ਆਈ. ਆਰ. ਦਰਜ ਕੀਤੀ ਸੀ। ਪੁਲਸ ਨੇ ਗੁਪਤਾ ਅਤੇ ਪਾਲ ਨੂੰ 16 ਅਪ੍ਰੈਲ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫ਼ਤਾਰ ਕੀਤਾ ਸੀ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਪਾਲ ਨੇ ਕਥਿਤ ਤੌਰ 'ਤੇ ਗੋਲੀਬਾਰੀ ਕੀਤੀ ਸੀ ਜਦੋਂ ਗੁਪਤਾ ਮੋਟਰਸਾਈਕਲ 'ਤੇ ਸਵਾਰ ਸੀ।

ਇਹ ਖ਼ਬਰ ਵੀ ਪੜ੍ਹੋ - ਸਿਆਸਤ 'ਚ ਜਾਂਦੇ ਹੀ ਕੰਗਨਾ ਰਣੌਤ ਨੇ ਫ਼ਿਲਮੀ ਕਰੀਅਰ ਨੂੰ ਲੈ ਕੇ ਕੀਤਾ ਵੱਡਾ ਐਲਾਨ

ਤਾਪੀ ਨਦੀ 'ਚ ਸੁੱਟੇ ਸਨ ਹਥਿਆਰ
ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ 'ਚ ਵਰਤੀ ਗਈ ਬੰਦੂਕ ਸੂਰਤ 'ਚ ਤਾਪੀ ਨਦੀ ਤੋਂ ਬਰਾਮਦ ਕੀਤੀ ਗਈ ਸੀ। ਇਸ ਦੌਰਾਨ ਕੁਝ ਜਿੰਦਾ ਕਾਰਤੂਸ ਵੀ ਮਿਲੇ ਹਨ। ਸਲਮਾਨ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਸਲਮਾਨ ਦੇ ਘਰ 'ਤੇ ਫਾਇਰਿੰਗ ਕਰਨ ਤੋਂ ਬਾਅਦ ਉਹ ਮੁੰਬਈ ਤੋਂ ਸੜਕ ਰਾਹੀਂ ਸੂਰਤ ਪਹੁੰਚੇ ਸਨ। ਇੱਥੋਂ ਉਹ ਰੇਲ ਗੱਡੀ ਰਾਹੀਂ ਭੁਜ ਗਏ, ਜਿੱਥੇ ਸਫ਼ਰ ਦੌਰਾਨ ਉਸ ਨੇ ਰੇਲਵੇ ਪੁਲ ਤੋਂ ਪਿਸਤੌਲ ਤਾਪੀ ਨਦੀ 'ਚ ਸੁੱਟ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS