ਪੰਜਾਬ 'ਚ ਹੋਈ ਰੂਹ ਕੰਬਾਊ ਵਾਰਦਾਤ, ਸੁੱਤੇ ਹੋਏ ਵਿਅਕਤੀ ਦਾ ਕਤਲ ਕਰ ਕੇ ਮੰਜੇ ਨਾਲ ਬੰਨ੍ਹੀ ਲਾਸ਼

ਪੰਜਾਬ 'ਚ ਹੋਈ ਰੂਹ ਕੰਬਾਊ ਵਾਰਦਾਤ, ਸੁੱਤੇ ਹੋਏ ਵਿਅਕਤੀ ਦਾ ਕਤਲ ਕਰ ਕੇ ਮੰਜੇ ਨਾਲ ਬੰਨ੍ਹੀ ਲਾਸ਼

ਹੁਸ਼ਿਆਰਪੁਰ- ਜਿਲ੍ਹਾ ਹੁਸ਼ਿਆਰਪੁਰ 'ਚ ਇਕ ਤੋਂ ਬਾਅਦ ਇਕ ਕਈ ਰੂਹ ਕੰਬਾਊ ਵਾਰਦਾਤਾਂ ਹੋ ਰਹੀਆਂ ਹਨ, ਜਿੱਥੇ ਵੱਖ-ਵੱਖ ਥਾਵਾਂ ’ਤੇ ਇੱਕ ਲੜਕੀ ਸਮੇਤ ਤਿੰਨ ਵਿਅਕਤੀ ਕਤਲ ਕਰ ਦਿੱਤੇ ਗਏ ਹਨ। ਹੁਣ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੇਹਟੀਆਣਾ ਅਧੀਨ ਪੈਂਦੇ ਪਿੰਡ ਸਾਹਰੀ ਵਿਖੇ ਪਿੰਡ ਦੇ ਬਾਹਰਵਾਰ ਆਪਣੇ ਪਸ਼ੂਆਂ ਦੇ ਵਾੜੇ ਵਿਚ ਸੁੱਤੇ ਪਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਵਿਅਕਤੀ ਦੇ ਕਤਲ ਤੋਂ ਬਾਅਦ ਉਸ ਦੇ ਸਾਥੀ ਦੀ ਕੁੱਟਮਾਰ ਕਰ ਕੇ ਉਸ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਮੇਹਟੀਆਣਾ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾੜੇ ਵਿਚ ਬੱਝੇ ਦਰਜਨ ਦੇ ਕਰੀਬ ਪਸ਼ੂ ਵੀ ਭੇਦਭਰੀ ਹਾਲਤ ਵਿਚ ਲਾਪਤਾ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਰੀਆ ਬਾਬਾ (70) ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਸੁਖਵਿੰਦਰ ਸਿੰਘ (42) ਪੁੱਤਰ ਸੁਖਦੇਵ ਸਿੰਘ ਵਾਸੀ ਸਾਹਰੀ ਕੋਲ ਪਿਛਲੇ 15 ਸਾਲਾਂ ਤੋਂ ਰਹਿ ਰਿਹਾ ਹੈ। ਉਸ ਨੇ ਦੱਸਿਆ ਕਿ ਬੀਤੀ ਰਾਤ ਉਹ ਸੁਖਵਿੰਦਰ ਸਿੰਘ ਦੇ ਨਾਲ ਹੀ ਪਿੰਡ ਤੋਂ ਬਾਹਰਵਾਰ ਬਣੇ ਆਪਣੇ ਪਸ਼ੂਆਂ ਦੇ ਵਾੜੇ ਵਿਚ ਸੌਣ ਆਏ ਸਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS