ਮਈ ਦੇ ਪਹਿਲੇ ਹਫ਼ਤੇ ਹੀ ਗਰਮੀ ਨੇ ਕਢਾਏ 'ਵੱਟ', ਅਸਮਾਨੀ ਚੜ੍ਹਿਆ ਪਾਰਾ, ਜਨਤਾ ਹੋਈ ਹਾਲੋ-ਬੇਹਾਲ

ਮਈ ਦੇ ਪਹਿਲੇ ਹਫ਼ਤੇ ਹੀ ਗਰਮੀ ਨੇ ਕਢਾਏ 'ਵੱਟ', ਅਸਮਾਨੀ ਚੜ੍ਹਿਆ ਪਾਰਾ, ਜਨਤਾ ਹੋਈ ਹਾਲੋ-ਬੇਹਾਲ

ਜਲੰਧਰ– ਭਿਆਨਕ ਗਰਮੀ ਦਾ ਕਹਿਰ ਸ਼ੁਰੂ ਹੋ ਚੁੱਕਾ ਹੈ, ਜਿਸ ਨਾਲ ਜਨਤਾ ਹਾਲੋ-ਬੇਹਾਲ ਹੈ। ਦੁਪਹਿਰ ਸਮੇਂ ਚੱਲਣ ਵਾਲੀਆਂ ਗਰਮ ਹਵਾਵਾਂ ਨਾਲ ਹਾਲਾਤ ਜ਼ਿਆਦਾ ਖਰਾਬ ਹੋ ਰਹੇ ਹਨ, ਜਿਸ ਕਾਰਨ ਸਾਵਧਾਨੀ ਵਰਤਣ ਦੀ ਲੋੜ ਹੈ। ਇਸੇ ਸਿਲਸਿਲੇ ਵਿਚ 10-11 ਮਈ ਨੂੰ ਮੌਸਮ ਬਦਲਣ ਦੀ ਸੰਭਾਵਨਾ ਹੈ।

ਮਈ ਦੇ ਪਹਿਲੇ ਹਫਤੇ ਵਿਚ ਹੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦੇ ਪਾਰ ਚੁੱਕਾ ਹੈ, ਜਿਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਵਾਰ ਗਰਮੀ ਆਪਣਾ ਪੂਰਾ ਰੰਗ ਦਿਖਾਏਗੀ। ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ਵਿਚ ਪੰਜਾਬ ਦੇ ਮੁਕਾਬਲੇ ਗਰਮੀ ਜ਼ਿਆਦਾ ਪੈ ਰਹੀ ਹੈ ਅਤੇ ਤਾਪਮਾਨ 43 ਡਿਗਰੀ ਨੂੰ ਛੂਹ ਚੁੱਕਾ ਹੈ।

9 ਮਈ ਨੂੰ ਇਕ ਤਾਜ਼ਾ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਕਾਰਨ 10 ਅਤੇ 11 ਮਈ ਨੂੰ ਪੰਜਾਬ ਤੇ ਗੁਆਂਢੀ ਸੂਬਿਆਂ ਦੇ ਮੌਸਮ ਵਿਚ ਬਦਲਾਅ ਹੋਵੇਗਾ। ਇਸ ਸਿਲਸਿਲੇ ਵਿਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਇਸ ਅਨੁਸਾਰ 11 ਅਤੇ 12 ਤਰੀਕ ਨੂੰ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਅਤੇ 12 ਤਰੀਕ ਨੂੰ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਭਾਰੀ ਮੀਂਹ ਅਤੇ ਤੂਫਾਨ ਦਾ ਵੀ ਅਲਰਟ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS