ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਵਿਛਾ ਦਿੱਤੇ ਸੱਥਰ, ਇਕ ਮਹੀਨਾ ਪਹਿਲਾਂ ਇਟਲੀ ਗਏ ਟਾਂਡਾ ਦੇ ਵਿਅਕਤੀ ਦੀ ਮੌਤ

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਵਿਛਾ ਦਿੱਤੇ ਸੱਥਰ, ਇਕ ਮਹੀਨਾ ਪਹਿਲਾਂ ਇਟਲੀ ਗਏ ਟਾਂਡਾ ਦੇ ਵਿਅਕਤੀ ਦੀ ਮੌਤ

ਟਾਂਡਾ ਉੜਮੁੜ- ਵਿਦੇਸ਼ਾਂ ਵਿੱਚ ਰਹਿ ਰਹੇ ਅਤੇ ਰੁਜ਼ਗਾਰ ਦੀ ਭਾਲ ਵਾਸਤੇ ਵਿਦੇਸ਼ਾਂ ਵਿੱਚ ਗਏ ਭਾਰਤੀ ਨੌਜਵਾਨਾਂ ਦੀ ਮੌਤ ਸਬੰਧੀ ਲਗਾਤਾਰ ਖ਼ਬਰਾਂ ਆ ਰਹੀਆਂ ਹਨ। ਇਸੇ ਦੌਰਾਨ ਹੁਣ ਹੀ ਇਟਲੀ ਵਿੱਚ ਪੱਕੇ ਤੌਰ 'ਤੇ ਰਹਿ ਰਹੇ ਪਿੰਡ ਮੂਨਕ ਕਲਾਂ ਨਾਲ ਸੰਬੰਧਤ ਸਤਿੰਦਰ ਸਿੰਘ ਸੋਨੂੰ (40) ਸਪੁੱਤਰ ਮਾਸਟਰ ਜੀਤ ਸਿੰਘ ਦੀ ਗੰਭੀਰ ਬੀਮਾਰੀ ਤੋਂ ਪੀੜਤ ਹੋਣ ਕਾਰਨ ਮੌਤ ਹੋ ਗਈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕ ਕਲਾਂ ਦੇ ਸਰਪ੍ਰਸਤ ਵਲੰਟੀਅਰ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੇ ਦੱਸਿਆ ਕਿ ਸਤਿੰਦਰ ਸਿੰਘ ਸੋਨੂੰ ਦੀ ਮਾਤਾ ਬੀਬੀ ਬਲਜੀਤ ਕੌਰ ਮੁਤਾਬਿਕ ਸੋਨੂ ਦਾ ਗੁਰਦਿਆਂ ਦੀ ਗੰਭੀਰ ਬੀਮਾਰੀ ਤੋਂ ਪੀੜਤ ਹੋਣ ਕਾਰਨ ਬੀਤੀ 7 ਮਈ ਦੀ ਰਾਤ ਨੂੰ ਦਿਹਾਂਤ ਹੋ ਗਿਆ ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS