ਪੰਜਾਬ 'ਚ ਬਸਪਾ ਨੂੰ ਵੱਡਾ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ 'ਆਪ' 'ਚ ਸ਼ਾਮਲ

ਪੰਜਾਬ 'ਚ ਬਸਪਾ ਨੂੰ ਵੱਡਾ ਝਟਕਾ, ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ 'ਆਪ' 'ਚ ਸ਼ਾਮਲ

ਹੁਸ਼ਿਆਰਪੁਰ/ਚੰਡੀਗੜ੍ਹ (ਵੈੱਬ ਡੈਸਕ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣ ਲਈ ਬਸਪਾ ਵੱਲੋਂ ਐਲਾਨੇ ਗਏ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਵਾਈ ਗਈ ਹੈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ (ਰਾਖਵੇਂ) ਤੋਂ ਰਾਕੇਸ਼ ਸੁਮਨ ਨੂੰ ਬਸਪਾ ਦਾ ਉਮੀਦਵਾਰ ਬਣਾਇਆ ਹੋਇਆ ਹੈ।

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS