ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ 'ਤੇ ਵੱਡੀ ਕਾਰਵਾਈ, ਇੱਕੋ ਸਮੇਂ 7 ਸੂਬਿਆਂ 'ਚ ਦਿੱਤੀ ਦਬਿਸ਼

ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ 'ਤੇ ਵੱਡੀ ਕਾਰਵਾਈ, ਇੱਕੋ ਸਮੇਂ 7 ਸੂਬਿਆਂ 'ਚ ਦਿੱਤੀ ਦਬਿਸ਼

ਨਵੀਂ ਦਿੱਲੀ (ਏਜੰਸੀਆਂ)– ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ 10 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੇਸ਼ ਦੇ ਵੱਖ-ਵੱਖ 7 ਸੂਬਿਆਂ ’ਚੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਸ ਵੇਲੇ ਦਬੋਚਿਆ ਗਿਆ ਜਦੋਂ ਉਹ ਦਿੱਲੀ ਤੇ ਹੋਰ ਸੂਬਿਆਂ ਵਿਚ ਹੱਤਿਆ ਤੇ ਘਿਨੌਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਜਾਰੀ ਿਸ ਮਗਰੋਂ ਪਰਮਪਾਲ ਕੌਰ ਦਾ ਵੱਡਾ ਬਿਆਨ, ਚੋਣ ਲੜਣ ਬਾਰੇ ਕਹੀ ਦਿੱਤੀ ਇਹ ਗੱਲ

ਨਵੀਂ ਦਿੱਲੀ ਰੇਂਜ, ਸਪੈਸ਼ਲ ਸੈੱਲ ਦੇ ਡੀ. ਸੀ. ਪੀ. ਪ੍ਰਤੀਕਸ਼ਾ ਗੋਦਾਰਾ ਮੁਤਾਬਕ ਗ੍ਰਿਫਤਾਰ ਕੀਤੇ ਗਏ ਕੁਝ ਲੋਕ ਪਹਿਲਾਂ ਵੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦੇ ਇਸ਼ਾਰੇ ’ਤੇ ਅਪਰਾਧਕ ਸਰਗਰਮੀਆਂ ਵਿਚ ਸ਼ਾਮਲ ਰਹੇ ਹਨ। ਉਨ੍ਹਾਂ ਦੇ ਕਬਜ਼ੇ ’ਚੋਂ ਭਾਰੀ ਮਾਤਰਾ ’ਚ ਨਾਜਾਇਜ਼ ਹਥਿਆਰ ਤੇ ਕਾਰਤੂਸ ਬਰਾਮਦ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਤੇ ਅਧਿਕਾਰੀਆਂ ਵਿਚਾਲੇ ਹੋਇਆ ਸਮਝੌਤਾ, ਦੇਰ ਰਾਤ ਚੁੱਕਿਆ ਧਰਨਾ

ਸਪੈਸ਼ਲ ਸੈੱਲ ਦੀ ਟੀਮ ਨੇ ਦਿੱਲੀ ਤੋਂ 2, ਰਾਜਸਥਾਨ ਤੋਂ ਇਕ, ਮੱਧ ਪ੍ਰਦੇਸ਼ ਤੋਂ ਇਕ, ਯੂ. ਪੀ. ਤੋਂ 2, ਪੰਜਾਬ ਤੋਂ 2, ਹਰਿਆਣਾ ਤੋਂ ਇਕ ਅਤੇ ਬਿਹਾਰ ਤੋਂ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS