ਸਲਮਾਨ ਦੇ ਘਰ ’ਤੇ ਗੋਲੀਬਾਰੀ ਦੇ ਮੁਲਜ਼ਮ ਨਿਆਂਇਕ ਹਿਰਾਸਤ ’ਚ

ਸਲਮਾਨ ਦੇ ਘਰ ’ਤੇ ਗੋਲੀਬਾਰੀ ਦੇ ਮੁਲਜ਼ਮ ਨਿਆਂਇਕ ਹਿਰਾਸਤ ’ਚ

ਮੁੰਬਈ– ਇੱਥੋਂ ਦੀ ਇਕ ਅਦਾਲਤ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ 2 ਵਿਅਕਤੀਆਂ ਨੂੰ ਬੁੱਧਵਾਰ ਨੂੰ 27 ਮਈ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਮਹਾਰਾਸ਼ਟਰ ਸੰਗਠਿਤ ਅਪਰਾਧ ਕੰਟਰੋਲ ਕਾਨੂੰਨ (ਮਕੋਕਾ) ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਇਕ ਹੋਰ ਮੁਲਜ਼ਮ ਸੋਨੂੰ ਕੁਮਾਰ ਬਿਸ਼ਨੋਈ ਦੀ ਨਿਆਂਇਕ ਹਿਰਾਸਤ ਵੀ 27 ਮਈ ਤਕ ਵਧਾ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ: ਸਲਮਾਨ ਖ਼ਾਨ ਦੇ ਘਰ ਫਾਇਰਿੰਗ ਕਰਨ ਵਾਲੇ ਅਨੁਜ ਥਾਪਨ ਦਾ ਮੁੜ ਹੋਵੇਗਾ ਪੋਸਟਮਾਰਟਮ

ਸਲਮਾਨ ਖ਼ਾਨ ਦੇ ਘਰ ਦੇ ਬਾਹਰ 14 ਅਪ੍ਰੈਲ ਨੂੰ ਤੜਕੇ ਕਥਿਤ ਤੌਰ ’ਤੇ 5 ਗੋਲੀਆਂ ਚਲਾਉਣ ਵਾਲੇ ਸਾਗਰ ਪਾਲ ਤੇ ਵਿੱਕੀ ਗੁਪਤਾ ਨੂੰ ਪੁਲਸ ਹਿਰਾਸਤ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਕਰ ਰਹੀ ਕ੍ਰਾਈਮ ਬ੍ਰਾਂਚ ਨੇ ਮੁਲਜ਼ਮਾਂ ਦੀ ਹਿਰਾਸਤ ਦੀ ਮੰਗ ਨਹੀਂ ਕੀਤੀ ਪਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਨੂੰ ਤਿੰਨੋਂ ਮੁਲਜ਼ਮਾਂ ਨੂੰ ਨਵੀ ਮੁੰਬਈ ਦੀ ਤਲੋਜਾ ਜੇਲ ਭੇਜਣ ਦੀ ਬੇਨਤੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS